ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਚਲਾਇਆ ਵਿਸ਼ੇਸ਼ ਸਰਚ ਅਪਰੇਸ਼ਨ

71 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ, 16 ਵਾਹਨ ਕੀਤੇ ਜ਼ਬਤ, 1 ਨਸ਼ਾ ਤਸਕਰੀ ਦਾ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੱਖ-ਵੱਖ ਥਾਵਾਂ ’ਤੇ ਸਰਚ ਅਪਰੇਸ਼ਨ ਚਲਾਇਆ ਗਿਆ। ਏਡੀਜੀਪੀ ਈਸ਼ਵਰ ਸਿੰਘ ਨੇ ਵੀ ਮੁਹਾਲੀ ਦਾ ਦੌਰਾ ਕਰਕੇ ਸਰਚ ਅਪਰੇਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪੁਲੀਸ ਦੀ ਸ਼ਲਾਘਾ ਕੀਤੀ।
ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਸਰਚ ਅਪਰੇਸ਼ਨ ਲਈ ਐਸ ਤੇ ਡੀਐਸਪੀ ਅਤੇ ਐਸਐਚਓਜ਼ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਇੱਕੋ ਸਮੇਂ ਸ਼ਹਿਰ ਅਤੇ ਪੇਂਡੂ ਖੇਤਰ ਅਤੇ ਹੋਰਨਾਂ ਕਸਬਿਆਂ ਵਿੱਚ ਚੈਕਿੰਗ ਕੀਤੀ ਗਈ। ਇੱਥੋਂ ਦੇ ਫੇਜ਼-11 ਸਥਿਤ ਬੈਸਟੈੱਕ ਮਾਲ ਸਮੇਤ ਟੀਡੀਆਈ ਕਲੋਨੀ, ਇਤਿਹਾਸਕ ਨਗਰ ਸੋਹਾਣਾ, ਜੀਪੀਬੀ ਸੁਸਾਇਟੀ, ਸੈਕਟਰ-117, ਜ਼ੀਰਕਪੁਰ, ਡੇਰਾਬੱਸੀ ਅਤੇ ਹੋਰਨਾਂ ਸੁਸਾਇਟੀਆਂ, ਮਾਲਜ਼ ਅਤੇ ਕਲੋਨੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਤਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਆਦਾਤਰ ਮਕਾਨ ਅਤੇ ਪੀਜੀ ਮਾਲਕਾਂ ਵੱਲੋਂ ਆਪਣੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਨਹੀਂ ਸੀ ਕਰਵਾਈ ਹੋਈ। ਜਿਨ੍ਹਾਂ ਨੂੰ ਸਖ਼ਤ ਲਹਿਜ਼ੇ ਵਿੱਚ ਤਾੜਨਾ ਕੀਤੀ ਗਈ।
ਐੱਸਐੱਸਪੀ ਗਰਗ ਨੇ ਦੱਸਿਆ ਕਿ ਸਰਚ ਅਪਰੇਸ਼ਨ ਦੌਰਾਨ ਬੈਸਟੈੱਕ ਮਾਲ ਦੀ ਐਂਟੀਸਾਬੋਤਾਜ ਚੈਕਿੰਗ ਕੀਤੀ ਗਈ। ਕਈ ਪੀਜੀ/ਫਲੈਟਾਂ ਦੇ ਮਾਲਕਾਂ ਵੱਲੋਂ ਕਿਰਾਏਦਾਰਾਂ ਦੀ ਸਬੰਧਤ ਥਾਣਿਆਂ ਵਿੱਚ ਸੂਚਨਾ ਨਾ ਦੇਣ ਦੇ ਦੋਸ਼ ਤਹਿਤ ਪੰਜ ਪੀਜੀ ਮਾਲਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਅਤੇ 71 ਸ਼ੱਕੀ ਵਿਅਕਤੀਆਂ ਨੂੰ ਰਾਉਂਡ-ਅੱਪ ਕੀਤਾ ਗਿਆ। ਪੁਲੀਸ ਨੇ ਬਿਨਾਂ ਕਾਗ਼ਜ਼ਾਂ ਤੋਂ 16 ਵਾਹਨ ਵੀ ਜ਼ਬਤ ਕੀਤੇ ਅਤੇ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਦਰਜ ਕੀਤਾ ਗਿਆ।
ਐੱਸਐੱਸਪੀ ਨੇ ਦੱਸਿਆ ਕਿ ਇਹ ਸਰਚ ਅਪਰੇਸ਼ਨ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚਲਾਇਆ ਗਿਆ ਹੈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਨੌਕਰਾਂ ਅਤੇ ਕਿਰਾਏਦਾਰਾਂ ਬਾਰੇ ਥਾਣੇ ਵਿੱਚ ਸੂਚਨਾ ਦੇ ਕੇ ਵੈਰੀਫਿਕੇਸ਼ਨ ਕਰਵਾਈ ਜਾਵੇ ਤਾਂ ਜੋ ਜੁਰਮ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਇਲਾਵਾ ਜੇਕਰ ਕਿਸੇ ਕਲੋਨੀ/ਸੁਸਾਇਟੀ ਵਿੱਚ ਕੋਈ ਸ਼ੱਕ ਵਿਅਕਤੀ ਰਹਿੰਦਾ ਹੋਵੇ, ਉਸ ਬਾਰੇ ਪੁਲੀਸ ਨੂੰ ਹੈਲਪਲਾਈਨ ਨੰਬਰ 112, 181 ਜਾਂ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 80541-00112 ’ਤੇ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …