Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਨੇ 15 ਹਜ਼ਾਰ ਛਾਂਦਾਰ ਤੇ ਫਲਦਾਰ ਪੌਦੇ ਲਾਉਣ ਦਾ ਟੀਚਾ ਮਿਥਿਆ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਦਫ਼ਤਰ, ਰਿਹਾਇਸ਼ੀ ਕੰਪਲੈਕਸ ਅਤੇ ਖੇਤਰੀ ਦਫ਼ਤਰਾਂ ਸਮੇਤ ਸਾਰੇ ਆਦਰਸ਼ ਅਤੇ ਐਫੀਲੀਏਟਿਡ ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦਾ ਆਗਾਜ਼ ਅੱਜ ਚੇਅਰਪਰਸਨ ਡਾ. ਸਤਿਬੀਰ ਬੇਦੀ ਨੇ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਅੰਬ ਦਾ ਪੌਦਾ ਲਗਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਛਾਂਦਾਰ, ਫਲਦਾਰ ਅਤੇ ਮੈਡੀਕੇਟਿਡ ਕਿਸਮ ਦੇ 15000 ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਸੰਯੁਕਤ ਸਕੱਤਰ ਜੇਆਰ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ ਤੇ ਸ੍ਰੀਮਤੀ ਗੁਰਮੀਤ ਕੌਰ ਸਮੇਤ ਹੋਰ ਅਧਿਕਾਰੀ, ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦੇ ਵੀ ਹਰਿਆਵਲ ਮੁਹਿੰਮ ਦਾ ਹਿੱਸਾ ਬਣੇ ਅਤੇ ਆਪਣੇ ਹੱਥੀ ਪੌਦੇ ਲਗਾਏ। ਮੁਲਾਜ਼ਮ ਜਥੇਬੰਦੀ ਦੇ ਆਗੂ ਗੁਰਇਕਬਾਲ ਸਿੰਘ ਸੋਢੀ ਨੇ 500 ਪੌਦੇ ਭੇਟ ਕੀਤੇ। ਬੋਰਡ ਮੁਖੀ ਡਾ. ਸਤਿਬੀਰ ਬੇਦੀ ਨੇ ਕਿਹਾ ਕਿ ਰੁੱਖ ਲਗਾਓ ਮੁਹਿੰਮ ਆਨਲਾਈਨ ਪੋਰਟਲ ਵੀ ਬਣਾਇਆ ਗਿਆ ਹੈ ਤਾਂ ਜੋ ਬੋਰਡ ਨਾਲ ਜੁੜੀਆਂ ਸਿੱਖਿਆ ਸੰਸਥਾਵਾਂ ਆਪੋ-ਆਪਣੇ ਅਦਾਰਿਆਂ ਵਿੱਚ ਘੱਟੋ-ਘੱਟ ਪੰਜ-ਪੰਜ ਪੌਦੇ ਲਗਾ ਕੇ ਉਨ੍ਹਾਂ ਦੀਆਂ ਤਸਵੀਰਾਂ ਪੋਰਟਲ ’ਤੇ ਅਪਲੋਡ ਕਰ ਸਕਣ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਇਸ ਪੋਰਟਲ ਨੂੰ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਰੁੱਖ ਕੱਟਣ ਨਾਲ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ। ਧਰਦੀ ’ਤੇ ਪਸ਼ੂ, ਪੰਛੀਆਂ ਅਤੇ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਰੁੱਖ ਲਗਾਓ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਰ ਸਾਲ ਮੁੱਖ ਦਫ਼ਤਰ, ਖੇਤਰੀ ਦਫ਼ਤਰਾਂ ਅਤੇ ਹੋਰਨਾਂ ਵਿੱਦਿਅਕ ਅਦਾਰਿਆਂ ਵਿੱਚ ਪੌਦੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਲੈ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ