ਸਿੱਖਿਆ ਮੰਤਰੀ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਤੇ ਦੇਸ਼ ਨੂੰ ਵਧਾਈ ਦਿੱਤੀ

ਹਰਜੋਤ ਸਿੰਘ ਬੈਂਸ ਸਮੇਤ ਮੈਰੀਟੋਰੀਅਸ ਸਕੂਲ ਮੁਹਾਲੀ ਇਤਿਹਾਸਕ ਪਲ ਦੇ ਬਣੇ ਗਵਾਹ

ਵਿਦਿਆਰਥੀਆਂ ਨੇ ਪੋਸਟਰਾਂ, ਸਲੋਗਨਾਂ, ਪੇਂਟਿੰਗਾਂ ਤੇ ਮਨੁੱਖੀ ਚੇਨ ਰਾਹੀਂ ਚੰਦਰਯਾਨ-3 ਦੀ ਸਫਲਤਾ ਲਈ ਵਧਾਈਆਂ ਭੇਜੀਆਂ

ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ:
ਚੰਦਰਯਾਨ-3 ਦੇ ਚੰਦਰਮਾ ’ਤੇ ਉੱਤਰਨ ਦਾ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਅੱਜ ਇਸ ਮਾਣਮੱਤੀ ਘੜੀ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨਾਲ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਵਿਗਿਆਨੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਇਤਿਹਾਸਕ ਪਲ ਦੀ ਵਧਾਈ ਦਿੱਤੀ। ਇਸ ਮਾਣਮੱਤੇ ਪਲ ਦੀ ਉਡੀਕ ਕਰਦੇ ਹੋਏ ਇਸ ਅਭਿਲਾਸ਼ੀ ਮਿਸ਼ਨ ਲਈ ਆਪਣੀਆਂ ਸ਼ੱੁਭਕਾਮਨਾਵਾਂ ਭੇਜਣ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰੇ ਲਿਖਣ, ਪੇਂਟਿੰਗਾਂ ਬਣਾਉਣ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ।
ਸਕੂਲਾਂ ਦੇ ਆਲੇ-ਦੁਆਲੇ ਇਸਰੋ ਲਈ ਜ਼ੋਰਦਾਰ ਵਿਚਾਰ-ਵਟਾਂਦਰੇ ਅਤੇ ਦਿਲੀ ਸੰਦੇਸ਼ਾਂ ਨੂੰ ਪ੍ਰਗਟਾਉਂਦੇ ਹੋਏ ਭਾਵਾਂ ਦੀ ਇੱਕ ਲਹਿਰ ਜਿਹੀ ਛਾਈ ਸੀ। ਇਹ ਮਿਸ਼ਨ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਨਿਸ਼ਾਨਦੇਹੀ ਕਰਦਾ ਹੈ ਕਿਉਂਕਿ ਇਸਦਾ ਉਦੇਸ਼ ਉਸ ਅਣਪਛਾਤੇ ਖੇਤਰ ਵਿੱਚ ਸਭ ਤੋਂ ਪਹਿਲਾਂ ਉੱਤਰਨਾ ਹੈ, ਜੋ ਆਪਣੇ ਪਰਛਾਵੇਂਦਾਰ ਟੋਇਆਂ ਲਈ ਜਾਣਿਆ ਜਾਂਦਾ ਹੈ ਅਤੇ ਜਿਸ ‘ਤੇ ਪਾਣੀ ਹੋਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ।
ਮੁਹਾਲੀ ਦੇ ਸੈਕਟਰ-70 ਸਥਿਤ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਉਤਸ਼ਾਹ ਸਾਂਝਾ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ‘‘ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾਪੂਰਵਕ ਲੈਂਡਿੰਗ ਨਾਲ ਪੂਰਾ ਪੰਜਾਬ ਖ਼ੁਸ਼ ਹੈ। ਚੰਦਰਯਾਨ-3 ਨੂੰ ਇਸਰੋ ਸ੍ਰੀ ਹਰੀਕੋਟਾ ਤੋਂ ਜੁਲਾਈ ਨੂੰ ਲਾਂਚ ਕੀਤਾ ਗਿਆ ਸੀ। 14 ਪੁਲਾੜ ਯਾਤਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ 40 ਦਿਨਾਂ ਦੀ ਲੰਬੀ ਯਾਤਰਾ ਤੋਂ ਬਾਅਦ ਹੁਣ ਇਹ ਚੰਦਰਮਾ ’ਤੇ ਪਹੁੰਚ ਗਿਆ ਹੈ। ਵਿਦਿਆਰਥੀਆਂ ਅੰਦਰਲੇ ਉਤਸ਼ਾਹ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਵਰਤਾਰੇ ਨੂੰ ਦਰਸਾਉਂਦੇ ਪੋਸਟਰ, ਪੇਂਟਿੰਗ ਅਤੇ ਕੁਇਜ਼ ਮੁਕਾਬਲੇ ਸਾਰੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਚੰਦਰਯਾਨ-3 ਦੇ ਚੰਦਰਮਾ ’ਤੇ ਉੱਤਰਨ ਸਬੰਧੀ ਵਧਾਈ ਦੇਣ ਲਈ ਇਨ੍ਹਾਂ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਨੌਜਵਾਨਾਂ ਦੇ ਮਨਾਂ ਚੋਂ ਨਿਕਲੀਆਂ ਸ਼ੱੁਭਕਾਮਨਾਵਾਂ ਸ਼ਾਮ ਦੀ ਰੌਣਕ ਹੋਰ ਵਧਾ ਰਹੀਆਂ ਹਨ।
ਸਕੂਲਾਂ ਵਿੱਚ ਦਿਨ ਭਰ ਚੱਲ ਰਹੇ ਸਮਾਗਮਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਉਤਸ਼ਾਹ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਚੰਦਰਯਾਨ-3 ਦੇ ਚੰਦਰਮਾ ਉੱਤੇ ਉੱਤਰਨ ਵਾਲੀ ਇਸ ਇਤਿਹਾਸਕ ਘਟਨਾ ਨੇ ਉਨ੍ਹਾਂ ਦੇ ਮਨਾਂ ਵਿੱਚ ਅਥਾਹ ਮਾਣ ਅਤੇ ਜੋਸ਼ ਭਰ ਦਿੱਤਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਇਸ ਇਤਿਹਾਸਕ ਪ੍ਰਾਪਤੀ ਨੂੰ ਦੇਖਣ ਲਈ ਉਤਸੁਕਤਾ ਨਾਲ ਉਡੀਕ ਕਰ ਰਹੇ ਸੀ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵਿਗਿਆਨੀਆਂ ’ਤੇ ਬਹੁਤ ਮਾਣ ਹੈ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…