ਸੋਹਾਣਾ ਵਿੱਚ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ 2500 ਤੋਂ ਵੱਧ ਸ਼ਰਧਾਲੂਆਂ ਦੀ ਸਿਹਤ ਦੀ ਜਾਂਚ

ਗੁਰਮਤਿ ਸਮਾਗਮ ਦੌਰਾਨ ਦੇਰ ਰਾਤ ਤੱਕ ਵੱਖ ਵੱਖ ਰਾਗੀ ਸਿੰਘਾਂ, ਕਥਾ ਵਾਚਕਾਂ ਅਤੇ ਵਿਵਦਾਨਾਂ ਨੇ ਇਲਾਹੀ ਬਾਣੀ ਨਾਲ ਕੀਤਾ ਨਿਹਾਲ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ ਹੋਇਆ। ਜਿਸ ਵਿੱਚ ਪੰਜਾਬ ਸਮੇਤ ਗੁਆਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸਿਰਕਤ ਕੀਤੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯੋਗ ਅਗਵਾਈ ਹੇਠ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਨਿੱਘੀ ਯਾਦ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੇ ਪਹਿਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਤੇ ਸੁਪਰਸਪੈਸ਼ਲਿਟੀ ਹਸਪਤਾਲ ਸੋਹਾਣਾ ਵਿੱਚ ਮੁਫ਼ਤ ਮੈਗਾ ਮੈਡੀਕਲ ਤੇ ਸਰਜਰੀ ਕੈਂਪ ਵੀ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਥ ਰਤਨ ਭਾਈ ਜਸਬੀਰ ਸਿੰਘ ਖੰਨੇ ਵਾਲਿਆਂ ਨੇ ਜਿਥੇ ਲੰਮਾ ਸਮਾਂ ਸਿੱਖ ਸੰਗਤ ਨੂੰ ਇਲਾਹੀ ਬਾਣੀ, ਬਾਣੇ ਅਤੇ ਗੁਰਬਾਣੀ ਨਾਲ ਜੋੜ ਕੇ ਰੱਖਿਆ ਹੈ, ਉਥੇ ਮੈਡੀਕਲ ਦੇ ਖੇਤਰ ਵਿੱਚ ਵੀ ਟਰੱਸਟ ਲੋੜਵੰਦ ਮਰੀਜ਼ਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਪੁੰਨ ਦਾ ਕੰਮ ਕਰ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਨਰਲ ਸਕੱਤਰ ਭਾਈ ਗੁਰਮੀਤ ਸਿੰਘ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਸੂਰੀ ਨੇ ਦੱਸਿਆ ਕਿ ਪਹਿਲੇ ਦਿਨ ਇਸ ਕੈਂਪ ਵਿੱਚ 2500 ਤੋਂ ਵੱਧ ਵਿਅਕਤੀਆਂ ਨੇ ਆਪਣਾ ਨਾਂ ਰਜਿਸਟਰਡ ਕਰਵਾਇਆ। ਜਿਨ੍ਹਾਂ ਦਾ ਸੋਹਾਣਾ ਹਸਪਤਾਲ ਦੇ ਵੱਖ ਵੱਖ ਬੀਮਾਰੀਆਂ ਦੇ ਮਾਹਰਾਂ ਦੀ ਟੀਮ ਵੱਲੋਂ ਚੈਕਅਪ ਕੀਤਾ ਗਿਆ। ਕੈਂਪ ਵਿੱਚ ਗੋਡੇ ਤੇ ਚੂਲੇ ਬਦਲਣ ਸਮੇਤ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਜਨਰਲ ਸਰਜਰੀ ਤੋਂ ਬਿਨਾਂ ਦਿਲ ਦੇ ਅਪਰੇਸ਼ਨ (ਐਂਗੀਓਗਰਾਫ਼ਪ ਤੇ ਬਾਈਪਾਸ ਸਰਜਰੀ) ਆਦਿ ਸਾਰੇ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਦੇਸ਼ ਤੇ ਵਿਦੇਸ਼ ’ਚੋਂ ਪੁੱਜਣ ਵਾਲੀ ਸੰਗਤ ਦੇ ਠਹਿਰਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗੁਰਬਾਣੀ ਕੀਰਤਨ ਸਮਾਗਮ ਅੱਜ ਬਾਅਦ ਦੁਪਹਿਰ 2.30 ਵਜੇ ਤੋਂ ਦੇਰ ਰਾਤ ਤੱਕ ਜਾਰੀ ਰਿਹਾ। ਜਿਸ ਵਿੱਚ ਗੁਰੂ ਘਰ ਦੇ ਪੰਥ ਪ੍ਰਸਿੱਧ ਕੀਰਤਨੀ ਤੇ ਵਿਦਵਾਨ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਨ੍ਹਾਂ ਦੱਸਿਆ ਕਿ ਭਲਕੇ 25 ਮਾਰਚ ਨੂੰ ਦੂਜੇ ਦਿਨ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਅਖੀਰਲੇ ਦਿਨ 26 ਮਾਰਚ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਸੀਈਓ ਡਾ. ਗਗਨਦੀਪ ਸਿੰਘ ਸਚਦੇਵਾ, ਭਾਈ ਅਮਰਦੀਪ ਸਿੰਘ, ਸਰਵਜੀਤ ਸਿੰਘ ਪਿੰਕਾ, ਹੋਰ ਪ੍ਰਬੰਧਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…