Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸੁਮਨਦੀਪ ਕੌਰ ਖਾਲਸਾ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂਆਂ ਅਤੇ ਭਗਤਾਂ ਦੀ ਬਾਣੀ ਤੋਂ ਜਾਣੂ ਕਰਵਾਇਆ। ਗਿਆਨੀ ਮਾਨ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਹਰਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਵੱਲੋਂ ਲਏ ਪਹਿਲੇ ਹੁਕਮਨਾਮੇ ਬਾਰੇ ਦੱਸਿਆ। ਭਾਈ ਮਨਦੀਪ ਸਿੰਘ ਪਿਹੋਵਾ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਬਲਜੋਤ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਗੁਰਚਰਨ ਸਿੰਘ ਦਮਦਮੀ ਟਕਸਾਲ, ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ, ਭਾਈ ਮਹਿੰਦਰ ਸਿੰਘ ਜਵੱਦੀ ਟਕਸਾਲ, ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ