nabaz-e-punjab.com

ਪੰਜ ਰੋਜ਼ਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ 23 ਤੋਂ 27 ਨਵੰਬਰ ਤੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ (ਅੰਡਰ-19) 23 ਤੋਂ 27 ਨਵੰਬਰ ਤੱਕ ਇੱਥੋਂ ਦੇ ਫੇਜ਼-9 ਵਿੱਚ ਸਥਿਤ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਕੇਸਾਧਾਰੀ ਖਿਡਾਰੀਆਂ ਅਤੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਿੱਖ ਕੇਸਾਧਾਰੀ ਖਿਡਾਰੀ ਹੀ ਹਿੱਸਾ ਲੈ ਸਕਦੇ ਹਨ। ਮੁਕਾਬਲਿਆਂ ਵਿੱਚ ਜੇਤੂ ਟੀਮ ਨੂੰ ਪਹਿਲਾ ਇਨਾਮ ਇਕ ਲੱਖ ਰੁਪਏ, ਉਪ ਜੇਤੂ ਟੀਮ ਨੂੰ ਦੂਜਾ ਇਨਾਮ 51 ਹਜ਼ਾਰ ਰੁਪਏ ਅਤੇ ਤੀਜਾ ਇਨਾਮ 21 ਹਜ਼ਾਰ ਰੁਪਏ) ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫੇਅਰ ਪਲੇ ਟਰਾਫ਼ੀ, ਬੈੱਸਟ ਪਲੇਅਰ, ਬੈੱਸਟ ਗੋਲ-ਕੀਪਰ ਅਤੇ ਟਾਪ-ਸਕੋਰਰ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਖੀਰਲੇ ਦਿਨ 27 ਨਵੰਬਰ ਨੂੰ ਮੁੱਖ ਮਹਿਮਾਨ ਐਸਪੀ ਸਿੰਘ ਓਬਰਾਏ ਚੇਅਰਮੈਨ ਸਰਬੱਤ ਦਾ ਭਲਾ ਟਰੱਸਟ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨਗੇ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …