Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਨਵੀਂ ਕਾਂਗਰਸ ਸਰਕਾਰ ਦਾ ਗਠਨ ਅੱਜ, ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ, ਅਕਾਲੀਆਂ ਦੇ ਚਿਹਰੇ ਮੁਰਝਾਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 7 ਕੈਬਨਿਟ ਤੇ ਦੋ ਰਾਜ ਮੰਤਰੀ ਚੁੱਕਣਗੇ ਸਹੁੰ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਭਲਕੇ 16 ਮਾਰਚ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਕੈਪਟਨ ਵਜ਼ਾਰਤ ਵਿੱਚ 7 ਕੈਬਨਿਟ ਮੰਤਰੀ ਅਤੇ ਦੋ ਮਹਿਲਾਵਾਂ ਰਾਜ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਸਬੰਧੀ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਪੰਜਾਬ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਰੋਹ ਹੋਵੇਗਾ। ਜਿਸ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਵਾਉਣਗੇ। ਨਵੀਂ ਸਰਕਾਰ ਦੇ ਗਠਨ ਮੌਕੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਵੀ ਭਲਕੇ ਮੁੱਖ ਮੰਤਰੀ ਦੇ ਨਾਲ ਹੀ ਕੈਬਨਿਟ ਮੰਤਰੀ ਵਜੋਂ ਸੁੰਹ ਚੁੱਕਣਗੇ ਜਦੋਂ ਕਿ ਸ੍ਰੀਮਤੀ ਅਰੁਣਾ ਚੌਧਰੀ ਅਤੇ ਬੇਗਮ ਰਜ਼ੀਆ ਸੁਲਤਾਨਾ ਰਾਜ ਮੰਤਰੀ ਵਜੋਂ ਹਲਫ਼ ਲੈਣਗੇ। ਉਧਰ, ਸੀਨੀਅਰ ਆਗੂ ਰਾਣਾ ਕੇ.ਪੀ. ਨੂੰ ਵਿਧਾਨ ਸਭਾ ਦਾ ਸਪੀਕਰ ਲਾਇਆ ਜਾ ਰਿਹਾ ਹੈ। ਫਿਲਹਾਲ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 10 ਮੰਤਰੀ ਸ਼ਾਮਲ ਹੋਣਗੇ ਅਤੇ ਅਗਲੇ ਪੜਾਅ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਹੋਰ ਸੀਨੀਅਰ ਆਗੂਆਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾ ਸਕਦੀ ਹੈ। ਫਿਲਹਾਲ ਸਾਰੇ ਆਗੂਆਂ ਨੂੰ ਸਰਕਾਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਕਈ ਵਿਧਾਇਕਾਂ ਨੂੰ ਬੋਰਡ, ਨਿਗਮਾਂ ਦੇ ਚੇਅਰਮੈਨ ਲਾਉਣ ਦੀ ਗੱਲ ਕਹਿ ਕੇ ਚੁੱਪ ਕਰਵਾਇਆ ਗਿਆ ਹੈ। ਇਸ ਸਬੰਧੀ ਕਾਂਗਰਸੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਜਦੋਂ ਕਿ ਅਕਾਲੀਆਂ ਦੇ ਚਿਹਰੇ ਮੁਰਝਾਏ ਹੋਏ ਹਨ। ਉਧਰ, ਕਾਂਗਰਸ ਦੇ ਸੂਤਰਾ ਮੁਤਾਬਕ ਭਲਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਦਾ ਦਲ ਵੀਰਵਾਰ ਸਵੇਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦੇ ਸਹੁੰ ਚੁੱਕ ਸਮਾਰੋਹ ਦੀ ਸ਼ੋਭਾ ਵਧਾਏਗਾ। ਇਸ ਮੌਕੇ ਰਾਹੁਲ ਗਾਂਧੀ ਅਤੇ ਡਾਕਟਰ ਸਿੰਘ ਤੋਂ ਇਲਾਵਾ, ਸਾਬਕਾ ਕੇਂਦਰੀ ਮੰਤਰੀ ਅਨੰਦ ਸ਼ਰਮਾ, ਕਪਿਲ ਸਿੱਬਲ, ਅਸ਼ਵਨੀ ਕੁਮਾਰ ਤੇ ਰਾਜੀਵ ਸ਼ੁਕਲਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਏ.ਆਈ.ਸੀ.ਸੀ ਸਕੱਤਰ ਇੰਚਾਰਜ਼ ਪੰਜਾਬ ਮਾਮਲੇ ਆਸ਼ਾ ਕੁਮਾਰੀ ਸਮਾਰੋਹ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਇਕ ਸਧਾਰਨ ਤੇ ਘੱਟ ਖਰਚੀਲਾ ਪ੍ਰੋਗਰਾਮ ਹੋਵੇਗਾ, ਕਿਉਂਕਿ ਕੈਪਟਨ ਅਮਰਿੰਦਰ ਨੇ ਸੂਬੇ ਦੀ ਬਦਹਾਲ ਵਿੱਤੀ ਹਾਲਤ ਦੇ ਮੱਦੇਨਜ਼ਰ ਵਿਖਾਵੇ ’ਤੇ ਜ਼ਿਆਦਾ ਨਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਅਗਲੇ ਮੁੱਖ ਮੰਤਰੀ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਹੋਰਨਾਂ ਨੂੰ ਵੀ ਮਹਿੰਗੇ ਜਸ਼ਨ ਨਾ ਮਨਾਉਣ ਤੇ ਇਸ ਸਮਾਰੋਹ ਨੂੰ ਸਾਦਾ ਰੱਖਣ ਲਈ ਕਿਹਾ ਹੈ, ਤਾਂ ਜੋ ਪਹਿਲਾਂ ਤੋਂ ਕਰਜੇ ਦੇ ਬੋਝ ਹੇਠਾਂ ਦੱਬੇ ਸਰਕਾਰੀ ਖਜ਼ਾਨੇ ਉਪਰ ਵਾਧੂ ਬੋਝ ਨਾ ਪਵੇ। ਸੂਬਾ ਕਾਂਗਰਸ ਪ੍ਰਧਾਨ ਤੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਅਕਾਲੀ ਭਾਜਪਾ ਸ਼ਾਸਨ ’ਚ ਪੂਰੀ ਤਰ੍ਹਾਂ ਢਹਿ ਚੁੱਕੀ ਸੂਬੇ ਦੀ ਅਰਥ ਵਿਵਸਥਾ ਨੂੰ ਹਰ ਮੁਮਕਿਨ ਕਦਮ ਉਪਾਅ ਤੇ ਵੱਖ ਤੋਂ ਕੋਸ਼ਿਸ਼ਾਂ ਕਰਕੇ ਮੁੜ ਪੱਟੜੀ ’ਤੇ ਲਿਆਉਣਾ ਰਹੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਾਡੇ ਪੰਜਾਬ ਦੇ ਲੋਕ ਕਈ ਵਿੱਤੀ ਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੇ ’ਚ ਉਹ ਜਸ਼ਨ ਨਹੀਂ ਮਨਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਸ਼ਨ ਦਾ ਸਹੀ ਮੌਕਾ ਉਦੋਂ ਆਏਗਾ, ਜਦੋਂ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਵਿਕਾਸ ਤੇ ਤਰੱਕੀ ਦੇ ਮਾਰਗ ’ਤੇ ਵਾਪਿਸ ਲੈ ਕੇ ਆਏਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ