ਵਾਹਨਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 21 ਮਈ:
ਮੁਹਾਲੀ ਪੁਲੀਸ ਨੇ ਵਾਹਨਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਵਾਹਨਾਂ ਦੀਆਂ ਜਾਅਲੀ ਆਰਸੀਜ਼ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਸ਼ ਤੇ ਅਰਜਨ ਕੁਮਾਰ ਦੋਵੇਂ ਪਿੰਡ ਰਾਏਪੁਰ (ਮੁਹਾਲੀ), ਸਰਵਨ ਪ੍ਰਜਾਪਤੀ ਵਾਸੀ ਦਸਮੇਸ਼ ਕਲੋਨੀ, ਬਲੌਂਗੀ (ਮੁਹਾਲੀ) ਅਤੇ ਹੀਰਾ ਸਿੰਘ ਉਰਫ਼ ਹੈਰੀ ਹਨੀ ਵਾਸੀ ਗੁਰੂ ਨਾਨਕ ਕਲੋਨੀ, ਜ਼ਿਲ੍ਹਾ ਹਨੂਮਾਨਗੜ੍ਹ (ਰਾਜਸਥਾਨ) ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣਾ ਵਿੱਚ ਧਾਰਾ 420,465,467,468,471,120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਐਸਪੀ ਜਯੋਤੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਪੁਲੀਸ ਵੱਲੋਂ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 17 ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀਜ਼), ਦੋ ਕੰਪਿਊਟਰ ਪ੍ਰਿੰਟਰ, ਇੱਕ ਲੈਪਟਾਪ ਅਤੇ ਕੀ-ਬੋਰਡ ਬਰਾਮਦ ਕੀਤਾ ਗਿਆ ਹੈ।

ਐਸਪੀ ਜਯੋਤੀ ਯਾਦਵ ਨੇ ਦੱਸਿਆ ਕਿ ਪਹਿਲਾਂ ਦੋ ਮੁਲਜ਼ਮਾਂ ਹਰਸ਼ ਅਤੇ ਅਰਜੁਨ ਕੁਮਾਰ ਨੂੰ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਤੀਜੇ ਸਾਥੀ ਸਰਵਨ ਪ੍ਰਜਾਪਤੀ ਅਤੇ ਹੀਰਾ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਜ਼ੀਰਕਪੁਰ ਅਤੇ ਖਰੜ ਸਿਟੀ ਥਾਣੇ ਵਿੱਚ ਅਪਰਾਧਿਕ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੇ ਵਾਹਨਾਂ ਅਤੇ ਵਾਹਨਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਅੱਗੇ ਵੇਚਣ ਸਬੰਧੀ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…