Share on Facebook Share on Twitter Share on Google+ Share on Pinterest Share on Linkedin ਹਰ ਫਰੰਟ ’ਤੇ ਫੇਲ ਹੋਈ ਸਰਕਾਰ, ‘ਆਪ’ ਨੂੰ ਲੋਕ ਸਭਾ ਚੋਣਾਂ ਲਈ ਨਹੀਂ ਲੱਭ ਰਹੇ ਉਮੀਦਵਾਰ: ਬੇਦੀ ਵਿਰੋਧੀ ਪਾਰਟੀਆਂ ਤੋਂ ਇੰਪੋਰਟ ਕੀਤੇ ਜਾ ਰਹੇ ਹਨ ਆਗੂ, ਮੰਤਰੀਆਂ ਨੂੰ ਲੜਾਈ ਜਾ ਰਹੀ ਚੋਣ: ਡਿਪਟੀ ਮੇਅਰ ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਕਾਫ਼ੀ ਨਿਰਾਸ਼ਾ ਭਰੀ ਰਹੀ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਦੀ ਆਰਥਿਕਤਾ ਨੂੰ ਉਜਾੜ ਕੇ ਰੱਖ ਦਿੱਤਾ ਹੈ ਅਤੇ ਰਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਹਾਲ ਹੋ ਚੁੱਕੀ ਹੈ। ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਅਤੇ ਰੇਤ ਮਾਫ਼ੀਆ ਦੀ ਗੱਲ ਹੋਵੇ, ਡਰੱਗ ਮਾਫ਼ੀਆ ਦੀ ਗੱਲ ਹੋਵੇ ਜਾਂ ਅਮਨ ਕਾਨੂੰਨ ਦੀ ਗੱਲ ਹੋਵੇ, ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੁਨਕਰ ਹੋ ਚੁੱਕੀ ਹੈ। ਬੇਅਦਬੀ ਦੇ ਦੋਸ਼ੀ ਹਾਲੇ ਤੱਕ ਨਹੀਂ ਫੜੇ ਗਏ, ਰੇਤ ਮਾਫ਼ੀਆ ਪਹਿਲਾਂ ਨਾਲੋਂ ਵੱਧ ਚੁੱਕਾ ਹੈ। ਨਸ਼ਿਆਂ ਨੇ ਕਈ ਮਾਵਾਂ ਨੇ ਆਪਣੇ ਪੁੱਤ ਗਵਾਏ ਹਨ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਐਨਾ ਮਾੜਾ ਹਾਲ ਹੈ ਕਿ ਪਿਛਲੀਆਂ ਸਰਕਾਰਾਂ ਨਾਲੋਂ ਕਿਤੇ ਵੱਧ ਕਰਜ਼ਾ ਆਪ ਸਰਕਾਰ ਚੁੱਕ ਕੇ ਪੰਜਾਬ ’ਤੇ ਬੋਝ ਪਾਇਆ ਹੈ। ਪੰਜਾਬ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਸਰਕਾਰ ਨੇ ਬੇਰੁਜ਼ਗਾਰੀ ਭੱਤਾ ਵੀ ਨਹੀਂ ਦਿੱਤਾ। ਦੋ ਸਾਲਾਂ ਅੌਰਤਾਂ ਇੱਕ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ। ਜਿਸ ਕਾਰਨ ਅੱਜ ਹਰ ਵਰਗ ਹੀ ਸਰਕਾਰ ਤੋਂ ਨਿਰਾਸ਼ ਜਾਪਦਾ ਹੈ। ਸ੍ਰੀ ਬੇਦੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਫ਼ਤਵਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਕੋਲ ਇਸ ਸਮੇਂ ਲੋਕ ਸਭਾ ਚੋਣਾਂ ਲਈ ਯੋਗ ਉਮੀਦਵਾਰ ਵੀ ਨਹੀਂ ਹਨ। ਹੁਣ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਕੇ ਉਮੀਦਵਾਰ ਐਲਾਨਿਆ ਜਾ ਰਿਹਾ ਹੈ ਅਤੇ ਕਈ ਹਲਕਿਆਂ ਵਿੱਚ ਮੌਜੂਦਾ ਮੰਤਰੀਆਂ ਨੂੰ ਚੋਣ ਲੜਾਈ ਜਾ ਰਹੀ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਸਰਕਾਰ ਲੋਕਾਂ ਵਿੱਚ ਆਧਾਰ ਖੋਹ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ। ਇਸ ਵਾਰ ਦਲ-ਬਦਲੂਆਂ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਪੰਜਾਬ ਤੋਂ ਬਾਹਰ ਦਾ ਰਾਹ ਦਿਖਾਉਣ ਲਈ ਇਸ ਵਾਰ ਸੂਬੇ ਦੇ ਲੋਕ ਵੋਟਾਂ ਪਾਉਣਗੇ ਅਤੇ ਸਾਰੀਆਂ ਸੀਟਾਂ ਕਾਂਗਰਸ ਦੀ ਝੋਲੀ ਪਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ