Share on Facebook Share on Twitter Share on Google+ Share on Pinterest Share on Linkedin ਪੰਚਾਇਤ ਚੋਣਾਂ ਤੋਂ ਪਹਿਲਾਂ ਪਿੰਡਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕਰੇ ਸਰਕਾਰ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਮੁੱਖ ਮੰਤਰੀ ਸਮੇਤ ਹੋਰ ਜ਼ਿੰਮੇਵਾਰ ਉੱਚ ਅਧਿਕਾਰੀਆਂ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 20 ਅਗਸਤ: ਪੰਜਾਬ ਸਰਕਾਰ ਨਵੰਬਰ ਦੇ ਪਹਿਲੇ ਹਫ਼ਤੇ ਪੰਚਾਇਤ ਚੋਣ ਕਰਵਾਉਣ ਦੇ ਰੌਂਅ ਵਿੱਚ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਸਾਥੀ ਵਜ਼ੀਰਾਂ ਨੂੰ ਆਪਣੇ ਵਿਚਾਰ ਤੋਂ ਜਾਣੂ ਕਰਵਾ ਚੁੱਕੇ ਹਨ ਪ੍ਰੰਤੂ ਮੁਹਾਲੀ ਨਗਰ ਨਿਗਮ ਦੇ ਖੇਤਰਫਲ ਵਿੱਚ ਵਾਧਾ ਕਰਨ ਦਾ ਸਾਂਝਾ ਪ੍ਰਸਤਾਵ ਹਾਲੇ ਵਿਚਾਰ ਅਧੀਨ ਹੈ। ਇਸ ਸਬੰਧੀ ਰਾਜ ਸਰਕਾਰ ਹਾਲੇ ਤੱਕ ਕੋਈ ਨਿਰਣਾ ਨਹੀਂ ਲੈ ਸਕੀ ਹੈ। ਇਸ ਸਬੰਧੀ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਸਮੇਤ ਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਵਾਲੇ ਨਵੇਂ ਸੈਕਟਰਾਂ ਅਤੇ ਨੇੜਲੇ ਪਿੰਡਾਂ ਬਾਰੇ ਫ਼ੈਸਲਾ ਲਵੇ। ਮੁਹਾਲੀ ਨਿਗਮ ਨੇ 2021 ਵਿੱਚ ਪਿੰਡ ਬਲੌਂਗੀ, ਬੜਮਾਜਰਾ, ਬਰਿਆਲੀ, ਬੱਲੋਮਾਜਰਾ ਨੂੰ ਸ਼ਾਮਲ ਕਰਨ ਸਬੰਧੀ ਸਾਂਝਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ ਪ੍ਰੰਤੂ ਹੁਣ ਤੱਕ ਇਹ ਫਾਈਲ ਸਥਾਨਕ ਸਰਕਾਰਾਂ ਵਿਭਾਗ ਕੋਲ ਪੈਂਡਿੰਗ ਪਈ ਹੈ। ਜਦੋਂਕਿ ਮੁੱਖ ਮੰਤਰੀ ਪਿਛਲੇ ਦਿਨੀਂ ਮਹੀਨੇ ਵਿੱਚ ਪੰਚਾਇਤ ਚੋਣਾਂ ਕਰਵਾਉਣ ਬਾਰੇ ਕਹਿ ਚੁੱਕੇ ਹਨ। ਕੁਲਜੀਤ ਬੇਦੀ ਨੇ ਕਿਹਾ ਕਿ ਹੁਣ ਜੇਕਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਸ਼ਹਿਰ ਦੀ ਹੱਦਬੰਦੀ ਵਧਾਉਣ ਬਾਰੇ ਅੰਤਿਮ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਤਾਂ ਬਾਅਦ ਵਿੱਚ ਇੱਥੋਂ ਦੇ ਚੁਣੇ ਜਾਣ ਵਾਲੇ ਸਰਪੰਚਾਂ ਅਤੇ ਪੰਚਾਂ ਨਾਲ ਵੱਡਾ ਧੱਕਾ ਹੋਵੇਗਾ ਕਿਉਂਕਿ ਮੁਹਾਲੀ ਨਿਗਮ ਵਿੱਚ ਆਉਣ ਤੋਂ ਬਾਅਦ ਪੰਚਾਇਤਾਂ ਭੰਗ ਹੋਣਗੀਆਂ। ਇਸ ਲਈ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁਹਾਲੀ ਦੇ ਖੇਤਰਫਲ ਬਾਰੇ ਫ਼ੈਸਲਾ ਹੋਣਾ ਜ਼ਰੂਰੀ ਹੈ। ਡਿਪਟੀ ਮੇਅਰ ਨੇ ਕਿਹਾ ਕਿ ਭਾਵੇਂ ਸੈਕਟਰ-80 ਵਿੱਚ ਪਿੰਡ ਮੌਲੀ ਬੈਦਵਾਨ ਦੀ ਗੱਲ ਹੋਵੇ ਜਾਂ ਟੀਡੀਆਈ ਸਿਟੀ ਦੀ, ਇਹ ਖੇਤਰ ਵੀ ਨਗਰ ਨਿਗਮ ਵਿੱਚ ਸ਼ਾਮਲ ਕਰਨ ਦਾ ਮਤਾ ਪਾਸ ਹੈ ਅਤੇ ਕੁੱਝ ਹੋਰ ਸੈਕਟਰ ਅਤੇ ਪਿੰਡਾਂ ਦੀ ਜ਼ਮੀਨ ਮੁਹਾਲੀ ਨਿਗਮ ਵਿੱਚ ਸ਼ਾਮਲ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮਤੇ ਦਾ ਫ਼ੈਸਲਾ ਕੀਤੇ ਬਿਨਾਂ ਪੰਚਾਇਤੀ ਚੋਣਾਂ ਹੁੰਦੀਆਂ ਹਨ ਤਾਂ ਕਈ ਤਰ੍ਹਾਂ ਦੀਆਂ ਕਾਨੂੰਨੀ ਦਿੱਕਤਾਂ ਖੜੀਆਂ ਹੋ ਸਕਦੀਆਂ ਹਨ। ਉਨ੍ਹਾਂ ਨੇ ਇੱਕ ਜਾਗਰੂਕ ਸ਼ਹਿਰੀ ਹੋਣ ਦੇ ਨਾਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਹੈ, ਤਾਂ ਜੋ ਸਮੇਂ ਸਿਰ ਫ਼ੈਸਲਾ ਹੋ ਸਕੇ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਮਿਲ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ