Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਕੰਗਨਾ ਰਨੌਤ ਦੀ ਫ਼ਿਲਮ ਐਮਰਜੈਂਸੀ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ: ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਮੀਟਿੰਗ ਅੱਜ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸਿੱਖਾਂ ਨੇ ਮੰਗ ਕੀਤੀ ਹੈ ਕਿ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਨੌਤ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ਉੱਤੇ ਤੁਰੰਤ ਰੋਕ ਲਗਾ ਕੇ ਉਸਦੇ ਖ਼ਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਸਬੰਧੀ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਫ਼ਿਲਮ ਰਾਹੀਂ ਕੰਗਨਾ ਰਨੌਤ ਨੇ ਸਿੱਖਾਂ ਨੂੰ ਫਿਰ ਤੋਂ ਬਦਨਾਮ ਕਰਨ ਦਾ ਯਤਨ ਕੀਤਾ ਹੈ। ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕੰਗਨਾ ਰਨੌਤ ਨੇ ਆਪਣੀ ਨਵੀਂ ਫ਼ਿਲਮ ‘ਐਮਰਜੈਂਸੀ’ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦਿਆਂ ਵੱਖਵਾਦੀ ਅਤੇ ਦਹਿਸ਼ਤਗਰਦਾਂ ਵਜੋਂ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ ਜੋ ਇੱਕ ਬਹੁਤ ਵੱਡੀ ਸਾਜ਼ਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਕੰਗਨਾ ਤੱਕ ਸੀਮਤ ਨਹੀਂ ਹੈ ਬਲਕਿ ਇਸ ਦੇ ਪਿੱਛੇ ਵੱਡੀਆਂ ਫਿਰਕੂ ਤਾਕਤਾਂ ਕੰਮ ਕਰ ਰਹੀਆਂ ਹਨ, ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਦੇਸ਼ ਵਿੱਚ ਸਿੱਖਾਂ ਪ੍ਰਤੀ ਨਫ਼ਰਤ ਫੈਲਾਉਣ ਦਾ ਕੰਮ ਕਰੇਗੀ। ਲਿਹਾਜ਼ਾ ਇਸ ਫ਼ਿਲਮ ’ਤੇ ਫੌਰੀ ਰੋਕ ਲਗਾਉਣਾ ਜ਼ਰੂਰੀ ਹੈ। ਸਿੱਖ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਖ਼ਤਮ ਕਰਨ ਕੰਗਨਾ ਰਨੌਤ ਸਭ ਤੋਂ ਮੋਹਰੀ ਭੂਮਿਕਾ ਨਿਭਾ ਰਹੀ ਹੈ ਪਰ ਇਤਿਹਾਸ ਕਦੇ ਬਦਲੇ ਨਹੀਂ ਜਾ ਸਕਦੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਸਬੰਧੀ ਫੌਰੀ ਕਾਰਵਾਈ ਕੀਤੀ ਜਾਵੇ ਅਤੇ ਇਸ ਫ਼ਿਲਮ ਉੱਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਸ ਫ਼ਿਲਮ ਉੱਤੇ ਰੋਕ ਲਗਾਉਣ ਦੀ ਮੰਗ ਕਰ ਚੁੱਕੀ ਹੈ ਅਤੇ ਹੁਣ ਹਰੇਕ ਸਿੱਖ ਨੂੰ ਇਸ ਫ਼ਿਲਮ ਉੱਤੇ ਰੋਕ ਲਗਾਉਣ ਦੀ ਮੰਗ ਕਰਨੀ ਚਾਹੀਦੀ ਹੈ। ਮੀਟਿੰਗ ਵਿੱਚ ਕਰਮ ਸਿੰਘ ਬਬਰਾ, ਬਲਵਿੰਦਰ ਸਿੰਘ ਟੌਹੜਾ, ਮਨਜੀਤ ਸਿੰਘ ਭੱਲਾ, ਅਮਰਜੀਤ ਸਿੰਘ ਪਾਹਵਾ, ਸੁਰਜੀਤ ਸਿੰਘ ਮਠਾੜੂ, ਪ੍ਰੀਤਮ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ