Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਡੇਂਗੂ ਲਾਰਵੇ ਦੀ ਜਾਂਚ ਪੰਜਾਬ ਵਿੱਚ ਡੇਂਗੂ ਕੇਸਾਂ ’ਚ ਕਮੀ ਆਈ ਪਰ ਹਾਲੇ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ: ਸਿਹਤ ਮੰਤਰੀ ਸਿਹਤ ਟੀਮਾਂ ਨੇ ਵਾਰ-ਵਾਰ ਉਲੰਘਣਾ ਕਰਨ ਵਾਲੇ 8000 ਵਿਅਕਤੀਆਂ ਦੇ ਕੀਤੇ ਚਲਾਨ ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਟੀਮਾਂ ਨੂੰ ਆਪਣੇ ਨਾਲ ਲੈ ਕੇ ਖ਼ੁਦ ਪਿੰਡ ਸੋਹਾਣਾ ਵਿੱਚ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ। ਇਸ ਦੌਰਾਨ ਮੱਛਰਾਂ ਦੇ ਲਾਰਵਾ ਦੇ ਹੌਟਸਪੌਟਸ ਜਿਵੇਂ ਪਿੰਡ ਦੇ ਗੰਦੇ ਪਾਣੀ ਦਾ ਟੋਭਾ, ਕੂਲਰ, ਫਰਿੱਜਾਂ ਹੇਠ ਰੱਖੀਆਂ ਟਰੇਆਂ, ਖੁੱਲ੍ਹੇ ਵਿੱਚ ਪਏ ਬਰਤਨਾਂ ਸਮੇਤ ਗਲੀਆਂ-ਨਾਲੀਆਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਭਾਵੇਂ ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਡੇਂਗੂ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਪ੍ਰੰਤੂ ਇਸ ਦੇ ਬਾਵਜੂਦ ਲੋਕਾਂ ਨੂੰ ਹਾਲੇ ਵੀ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਨਲੇਵਾ ਬਿਮਾਰੀਆਂ ਤੋਂ ਬਚਨ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ। ਉਨ੍ਹਾਂ ਕਿਹਾ ਕਿ ਡੇਂਗੂ ’ਤੇ ਵਾਰ ਮੁਹਿੰਮ ਬੀਤੀ 4 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ। ਮੀਡੀਆ ਵੱਲੋਂ ਪੁੱਛੇ ਜਾਣ ’ਤੇ ਮੰਤਰੀ ਨੇ ਕਿਹਾ ਕਿ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਨੇ ਚੈਕਿੰਗ ਦੌਰਾਨ ਡੇਂਗੂ ਦਾ ਲਾਰਵਾ ਮਿਲਣ ’ਤੇ ਕਰੀਬ ਅੱਠ ਹਜ਼ਾਰ ਚਲਾਨ ਕੀਤੇ ਗਏ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ, ਜੋ ਆਮ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੋ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ