Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਪੰਜਾਬ ਨੂੰ ਹਰਿਆ-ਭਰਿਆ ਤੇ ਸਿਹਤਮੰਦ ਸੂਬਾ ਬਣਾਉਣ ਲਈ ਲੋਕਾਂ ਨੂੰ ਯੋਗਦਾਨ ਪਾਉਣ ਦੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੋਂ ਦੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੁਹਾਲੀ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਹਰਸ਼ਿੰਗਾਰ (ਰਾਤਰੀ-ਫੁੱਲਾਂ ਵਾਲੀ ਜੈਸਮੀਨ) ਅਤੇ ਨਿੰਮ ਦੇ ਬੂਟੇ, ਜਿਨ੍ਹਾਂ ਨੂੰ ਉਨ੍ਹਾਂ ਦੇ ਚਿਕਿਤਸਿਕ ਗੁਣਾਂ ਅਤੇ ਵਾਤਾਵਰਨ ਲਾਭਾਂ ਲਈ ਜਾਣਿਆ ਜਾਂਦਾ ਹੈ ਆਦਿ ਪੌਦੇ ਲਗਾਏ। ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਨ ਦੀ ਸਥਿਰਤਾ ਵਿੱਚ ਯੋਗਦਾਨ ਪਾਉਣਾ ਅਤੇ ਹਰਿਆਲੀ ਮਿਸ਼ਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਦਰਖ਼ਤ ਨਾ ਸਿਰਫ਼ ਕਿਸੇ ਵੀ ਖੇਤਰ ਦੇ ਸੁਹਜਾਤਮਿਕ ਮੁੱਲ ਨੂੰ ਵਧਾਉਂਦੇ ਹਨ ਬਲਕਿ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਅਤੇ ਜੈਵਿਕ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਈ ਹੁੰਦੇ ਹਨ। ਡਾ. ਬਲਬੀਰ ਸਿੰਘ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਵਾਤਾਵਰਨ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਮੈਡੀਕਲ ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਐਸਐਮਓ ਡਾ. ਐਚਐਸ ਚੀਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ