Share on Facebook Share on Twitter Share on Google+ Share on Pinterest Share on Linkedin ਆਖ਼ਰਕਾਰ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਦੀ ਨਵੇਂ ਸਿਰਿਓਂ ਕਾਰਸੇਵਾ ਸ਼ੁਰੂ ਕਾਰਸੇਵਾ ਵਾਲੇ ਬਾਬਾ ਸੁਰਮੁੱਖ ਸਿੰਘ ਨੇ ਗੁਰੂ ਘਰ ਤੇ ਸਰਾਂ ਦੀ ਕਾਰਸੇਵਾ ਲਈ ਬਾਬਾ ਜੱਸਾ ਸਿੰਘ ਨੂੰ ਥਾਪਿਆ ਨਵਾਂ ਜਥੇਦਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਦੀ ਨਵੇਂ ਸਿਰਿਓਂ ਕਾਰਸੇਵਾ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਸਾਲ ਕੁ ਪਹਿਲਾਂ ਚੱਪੜਚਿੜੀ ਦੀ ਗਰਾਮ ਪੰਚਾਇਤ ਅਤੇ ਲੋਕਲ ਗੁਰਦੁਆਰਾ ਕਮੇਟੀ ਦੀ ਅਪੀਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰੇ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਿਆ ਸੀ ਲੇਕਿਨ ਦਰਬਾਰ ਸਾਹਿਬ ਦੇ ਹਾਲ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਉਸਾਰੀ ਜਾਣ ਵਾਲੀ ਸਰਾਂ ਦੇ ਨਿਰਮਾਣ ਦਾ ਕੰਮ ਲਮਕ ਬਸਤੇ ਵਿੱਚ ਪਿਆ ਸੀ ਅਤੇ ਕੁਝ ਆਗੂਆਂ ਦੀ ਨਿੱਜੀ ਦਖ਼ਲ ਅੰਦਾਜ਼ੀ ਕਾਰਨ ਗੁਰਦੁਆਰੇ ਦੇ ਪ੍ਰਬੰਧ ਅਤੇ ਕਾਰਸੇਵਾ ਵਾਲੇ ਬਾਬਿਆਂ ਦੀ ਵੱਖਰੀ ਗੋਲਕ ਰੱਖਣ ਨੂੰ ਲੈ ਕੇ ਤਣਾਅ ਵ ਵਧਦਾ ਰਿਹਾ ਹੈ। ਉਧਰ, ਸ਼੍ਰੋਮਣੀ ਕਮੇਟੀ ਦੀ ਅਪੀਲ ’ਤੇ ਕਾਰ ਸੇਵਾ ਵਾਲੇ ਬਾਬਾ ਸੁਰਮੁੱਖ ਸਿੰਘ ਨੇ ਇਸ ਅਸਥਾਨ ਦੀ ਕਾਰਸੇਵਾ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਪਾਠ ਕਰਵਾਇਆ ਗਿਆ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਮਗਰੋਂ ਬਾਬਾ ਸੁਰਮੁੱਖ ਸਿੰਘ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਾਰਸੇਵਾ ਆਰੰਭ ਕਰਵਾਈ। ਇਸ ਮੌਕੇ ਨਵੇਂ ਥਾਪੇ ਜਥੇਦਾਰ ਬਾਬਾ ਜੱਸਾ ਸਿੰਘ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ ਅਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਕੁਝ ਸਿਆਸੀ ਕਾਰਨਾਂ ਕਰਕੇ ਪਿਛਲੇ ਲੰਮੇ ਸਮੇਂ ਤੋਂ ਗੁਰੂ ਘਰ ਦੀ ਉਸਾਰੀ ਦੇ ਕੰਮ ਵਿੱਚ ਖੜੌਤ ਆਈ ਹੋਈ ਹੈ। ਉਨ੍ਹਾਂ ਸ਼ਹੀਦਾਂ ਦੇ ਖੂਨ ਨਾਲ ਰੰਗੀ ਇਸ ਪਵਿੱਤਰ ਧਰਤੀ ’ਤੇ ਜੰਗੀ ਯਾਦਗਾਰ ਦੇਰੀ ਨਾਲ ਬਣਨ ’ਤੇ ਵੀ ਅਫ਼ਸੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੀ ਐਸਜੀਪੀਸੀ ਨੇ ਗੁਰਦੁਆਰੇ ਦਾ ਪ੍ਰਬੰਧ ਸੰਭਾਲਿਆ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਅਧੂਰੇ ਪਏ ਸਾਰੇ ਕੰਮਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਦਰਬਾਰ ਸਾਹਿਬ ਦੇ ਹਾਲ, ਸਰਾਂ ਦੀ ਉਸਾਰੀ ਦੇ ਨਾਲ ਨਾਲ ਲੰਗਰ ਹਾਲ ਵੀ ਬਣਾਇਆ ਜਾਵੇਗਾ। ਇਸ ਮੌਕੇ ਬਾਬਾ ਸੁਰਮੁੱਖ ਸਿੰਘ ਅਤੇ ਨਵੇਂ ਜਥੇਦਾਰ ਬਾਬਾ ਜੱਸਾ ਸਿੰਘ ਨੂੰ ਸੰਗਤ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਕਾਰਸੇਵਾ ਦੇ ਕੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੱਪੜਚਿੜੀ ਦੇ ਸਰਪੰਚ ਸੋਹਨ ਸਿੰਘ, ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਜੈਮਲ ਸਿੰਘ, ਸੁਰਮੁੱਖ ਸਿੰਘ, ਕੁਲਦੀਪ ਸਿੰਘ, ਪੰਚ ਤੇਜਪਾਲ ਸਿੰਘ, ਤੇਜਿੰਦਰਪਾਲ ਸਿੰਘ, ਬਲਜਿੰਦਰ ਕੌਰ, ਬਲਦੀਪ ਕੌਰ, ਮਲਕੀਤ ਸਿੰਘ ਸਮੇਤ ਵੱਡੀ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ