Share on Facebook Share on Twitter Share on Google+ Share on Pinterest Share on Linkedin ਈਦ-ਉੱਲ-ਜੂਹਾ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ: ਈਦ-ਉੱਲ-ਜੂਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਅੱਜ ਮੁਹਾਲੀ ਸ਼ਹਿਰ ਅਤੇ ਆਸਪਾਸ ਖੇਤਰ ਵਿੱਚ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਤੜਕੇ ਨਮਾਜ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਅਤੇ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਵੱਖ-ਵੱਖ ਮਸਜਿਦਾਂ ਵਿੱਚ ਇਕੱਠੇ ਹੋ ਕੇ ਈਦ ਦੀ ਨਮਾਜ ਅਦਾ ਕੀਤੀ। ਇਸ ਸਬੰਧੀ ਪਿੰਡ ਬਲੌਂਗੀ, ਸ਼ਾਹੀਮਾਜਰਾ, ਮਟੌਰ, ਸੋਹਾਣਾ, ਕੁੰਭੜਾ, ਫੇਜ਼-11, ਕੰਬਾਲਾ, ਕੰਬਾਲੀ, ਰਾਏਪੁਰ ਕਲਾਂ ਅਤੇ ਸਨੇਟਾ ਆਦਿ ਥਾਵਾਂ ’ਤੇ ਮੁਸਲਿਮ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਮਨਾਇਆ ਗਿਆ। ਪਿੰਡ ਮਟੌਰ ਦੀ ਨੂਰਾਨੀ ਮਸਜਿਦ ਮੁਸਲਿਮ ਵੈੱਲਫੇਅਰ ਕਮੇਟੀ ਦੇ ਮੁੱਖ ਸਲਾਹਕਾਰ ਸੌਦਾਗਰ ਖਾਨ ਨੇ ਦੱਸਿਆ ਕਿ ਈਦ-ਉੱਲ-ਜੂਹਾ ਕੁਰਬਾਨੀ ਦਾ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਨੂਰਾਨੀ ਮਸਜਿਦ ਮੁਸਲਿਮ ਵੈੱਲਫੇਅਰ ਕਮੇਟੀ ਮਟੌਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਨਮਾਜ ਪੜਾਈ ਗਈ। ਇਸ ਮੌਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ‘ਆਪ’ ਆਗੂ ਹਰਪਾਲ ਸਿੰਘ ਚੰਨਾ, ਕਰਮਜੀਤ ਸਿੰਘ ਲਾਲਾ ਮਟੌਰ ਅਤੇ ਬਾਬਾ ਬਾਲ ਭਾਰਤੀ ਕਮੇਟੀ ਮਟੌਰ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਹਾਜ਼ਰੀ ਭਰਦਿਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀਅ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਗਦੀਸ਼ ਖਾਨ ਜੱਗੀ, ਸਿਤਾਰ ਖਾਨ, ਰਸੀਦ ਖਾਨ, ਸਲੀਮ ਖਾਨ, ਮਨਜੀਤ ਖਾਨ, ਸਲੀਮ ਖਾਨ, ਬਲਵਿੰਦਰ ਖਾਨ, ਫਰਿਆਦ ਖਾਨ, ਦਿਲਬਾਰਾ ਖਾਨ, ਜਾਫਰ ਅਲੀ, ਅਮੀਰ ਖਾਨ, ਭੀਮ ਖਾਨ ਅਤੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ