Share on Facebook Share on Twitter Share on Google+ Share on Pinterest Share on Linkedin ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ ਮੁਲਾਜ਼ਮ ਵਰਗ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਪ੍ਰਤੀ ਇੱਕਜੁੱਟ ਹੋ ਕੇ ਸਾਂਝੀ ਲੜਾਈ ਲੜਨ ਦੀ ਲੋੜ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਮਰਹੂਮ ਆਗੂ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ: ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਮਰਹੂਮ ਆਗੂ ਸਾਥੀ ਸੱਜਣ ਦੀ ਤੀਜੀ ਬਰਸੀ ਮੌਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਨਗਰ ਭਵਨ ਸੈਕਟਰ-68 ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਵਿੱਛੜੇ ਆਗੂ ਨੂੰ ਚੇਤੇ ਕਰਦਿਆਂ ਮੁਲਾਜ਼ਮ ਵਰਗ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਇੱਕਜੁੱਟ ਹੋ ਕੇ ਸਾਂਝੀ ਲੜਾਈ ਲੜਨ ਲਈ ਪ੍ਰੇਰਿਆ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਨੀਕੰਡਨ, ਅਮਨਦੀਪ, ਇੰਦਰਜੀਤ, ਬ੍ਰਿਜ ਮੋਹਨ, ਸਚਿਨ ਕੁਮਾਰ, ਰਾਜੂ ਸੰਗੇਲਿਆ, ਰੌਸ਼ਨ ਲਾਲ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਸਾਥੀਆਂ ਨੇ ਸ਼ਮੂਲੀਅਤ ਕੀਤੀ। ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਲਈ ਉਮਰ ਭਰ ਜੱਦੋਜਹਿਦ ਕਰਨ ਵਾਲੇ ਮਰਹੂਮ ਆਗੂ ਸੱਜਣ ਸਿੰਘ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਮੁਲਾਜ਼ਮਾਂ ਖ਼ਿਲਾਫ਼ ਅਫ਼ਸਰਸ਼ਾਹੀ ਅਤੇ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਵਿੱਢ ਕੇ ਸਾਥੀ ਸੱਜਣ ਸਿੰਘ ਦੀ ਸੋਚ ਨੂੰ ਜਿਊਂਦਾ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੁਹਾਲੀ ਨਗਰ ਨਿਗਮ ਵਿੱਚ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਇਸ ਦੇ ਚੱਲਦਿਆਂ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਮੁੱਖ ਸੜਕਾਂ ਦੀ ਮੈਨੂਅਲ ਸਫ਼ਾਈ ਕਰ ਰਹੇ ਸਫ਼ਾਈ ਸੇਵਕਾਂ ਦੀ ਤਨਖ਼ਾਹ 14-15 ਤਰੀਕ ਨੂੰ ਦਿੱਤੀ ਜਾਂਦੀ ਹੈ। ਜਨਤਕ ਪਖਾਨਿਆਂ ’ਤੇ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਹੁਣ ਤੱਕ ਨਹੀਂ ਦਿੱਤੀ ਗਈ। ਜਿਸ ਕਾਰਨ ਸਫ਼ਾਈ ਸੇਵਕਾਂ ਨੂੰ ਕਾਫ਼ੀ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ ਅਤੇ ਉਹ ਆਪਣੇ ਬੱਚਿਆਂ ਦੀ ਸਕੂਲਾਂ ਦੀ ਫੀਸਾਂ ਤੱਕ ਦੇਣ ਤੋਂ ਅਸਮਰਥ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਵੱਛ ਭਾਰਤ ਦੇ ਨਾਂ ’ਤੇ ਸਿਰਫ਼ ਸਫ਼ਾਈ ਸੇਵਕਾਂ ਅਤੇ ਵੇਸਟ ਕੁਲੈਕਟਰਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਜਦੋਂਕਿ ਕਿਸੇ ਵੀ ਆਰਐਮਸੀ ਪੁਆਇੰਟ ’ਤੇ ਕਰਮਚਾਰੀ ਪੁਰੇ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਢਾਈ ਸਾਲਾਂ ਦੇ ਮੁੱਖ ਸੜਕਾਂ ਦੇ ਠੇਕਿਆਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਮੁਹਾਲੀ ਨਗਰ ਨਿਗਮ ਵਿੱਚ ਪਿਛਲੇ 5 ਤੋਂ 10 ਸਾਲਾਂ ਤੋਂ ਇੱਕੋ ਥਾਂ ਡਿਊਟੀ ਨਿਭਾ ਰਹੇ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆਂ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ