Share on Facebook Share on Twitter Share on Google+ Share on Pinterest Share on Linkedin ਸਾਂਝਾ ਅਧਿਆਪਕ ਮੋਰਚਾ ਨੇ ਮੁਲਾਜ਼ਮ ਮੰਗਾਂ ਸਬੰਧੀ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ ਪਟਿਆਲਾ ਵਿੱਚ 5 ਅਗਸਤ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲਾ ਵੱਲ ਝੰਡਾ ਮਾਰਚ ਕਰਨ ਦਾ ਐਲਾਨ ਅਧਿਆਪਕ ਜਥੇਬੰਦੀਆਂ ਨੇ ਸੂਬਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਬਾਰੇ ਪ੍ਰਗਟਾਇਆ ਰੋਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਸਾਂਝਾ ਅਧਿਆਪਕ ਮੋਰਚਾ ਮੁਹਾਲੀ ਇਕਾਈ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ ਅਤੇ ਹੁਕਮਰਾਨਾਂ ਦੇ ਝੂਠੇ ਲਾਰਿਆਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਹਰਜੀਤ ਸਿੰਘ ਬਸੋਤਾ, ਹਾਕਮ ਸਿੰਘ, ਸੁਰਜੀਤ ਸਿੰਘ ਮੁਹਾਲੀ, ਅਮਰੀਕ ਸਿੰਘ, ਬਲਜੀਤ ਸਿੰਘ ਚੁੰਬਰ ਅਤੇ ਨਵਤੇਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਂਝੇ ਮੋਰਚੇ ਨਾਲ ਮੀਟਿੰਗ ਵਿੱਚ ਸਾਰੀਆਂ ਮੰਗਾਂ ’ਤੇ ਸਹਿਮਤੀ ਦੇਣ ਪਿੱਛੋਂ ਬੀਤੀ 24 ਜੁਲਾਈ ਨੂੰ ਤੈਅ ਸ਼ੁਦਾ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਅੱਜ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ। ਅਧਿਆਪਕ ਆਗੂਆਂ ਕਿਹਾ ਕਿ ਬਿਨਾਂ ਤਬਾਦਲਾ ਨੀਤੀ ਦੇ ਸਿੱਖਿਆ ਵਿਭਾਗ ਵੱਲੋਂ ਅਰਜ਼ੀਆਂ ਪ੍ਰਾਪਤ ਕੀਤੇ ਬਿਨਾਂ ਹੀ ਰਾਜਸੀ ਭ੍ਰਿਸ਼ਟਾਚਾਰ ਅਤੇ ਬਦਲੀਆਂ ਵਿੱਚ ਵਪਾਰੀਕਰਨ ਦੀ ਨੀਤੀ ਰਾਹੀਂ ਕੀਤੀਆਂ ਗਈਆਂ ਬਦਲੀਆਂ ਵਿਰੁੱਧ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਹੁਣ ਸਰਕਾਰ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਹੋ ਗਏ ਹਨ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਸਿੱਖਿਆਂ ਵਿਭਾਗ ਵਿੱਚ ਪੂਰੀ ਤਨਖ਼ਾਹ ਸਮੇਤ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੀ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਲਾਗੂ ਕਰਨ ਅਤੇ ਸਕੂਲੀ ਸਿੱਖਿਆ ਨੂੰ ਬਚਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਮੁੱਖ ਮੰਤਰੀ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਨਗੇ ਤਾਂ 5 ਅਗਸਤ ਨੂੰ ਪਟਿਆਲਾ ਵਿੱਚ ਮੋਤੀ ਮਹਿਲ ਵੱਲ ਝੰਡਾ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਗੜਾਂਗ, ਜਸਵੀਰ ਸਿੰਘ ਗੋਸਲ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਰਵਿੰਦਰ ਸਿੰਘ ਪੱਪੀ, ਗੁਰਪ੍ਰੀਤ ਸਿੰਘ ਬਾਠ, ਸੁਖਵਿੰਦਰ ਸਿੰਘ, ਅਰਵਿੰਦ ਸਿੱਧੂ, ਸਤਵੀਰ ਕੌਰ, ਗੁਰਜੀਤ ਕੌਰ, ਸ੍ਰੀਮਤੀ ਗੋਲਡੀ ਅਤੇ ਇੰਦਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ