ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ) ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਚਰਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ 90 ਸਾਲ ਦੀ ਉਮਰ ਵਿੱਚ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਜਥੇਦਾਰ ਬਾਬਾ ਹਨੂੰਮਾਨ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਬ੍ਰਿਟਿਸ਼ ਰਾਜ ਖ਼ਿਲਾਫ਼ ਸਿੱਖ ਰਾਜ ਦੀ ਪਹਿਲੀ ਜੰਗ ਲੜੀ ਸੀ।
ਇਸ ਮੌਕੇ ਬੀਬੀ ਕਮਲਜੀਤ ਕੌਰ, ਭਾਈ ਦਲਜੀਤ ਸਿੰਘ ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਅਕਾਲ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…