ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 18 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਦਾ 348ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਮੇਲ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਵੱਲੋਂ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਗੁਰਮਤਿ ਵਿਚਾਰਾਂ ਰਾਹੀਂ ਦੱਸਿਆ ਕਿ ਕਿਵੇਂ ਬਾਲ ਉਮਰੇ ਦਸਮੇਸ਼ ਪਿਤਾ ਨੇ ਗੁਰੂ ਤੇਗ ਬਹਾਦਰ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ। ਭਾਈ ਹਰਭੇਜ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਨਿਰਭੈ ਸਿੰਘ, ਭਾਈ ਗਿਆਨ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਹਰਏਕਮਜੋਤ ਸਿੰਘ, ਮਿੱਤਰ-ਪਿਅਰੇ ਨੂੰ ਕੀਰਤਨੀ ਜਥਾ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਮਹਿੰਦਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ 22 ਦਸੰਬਰ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…