ਮੁਹਾਲੀ ਪ੍ਰੈੱਸ ਕਲੱਬ ਵੱਲੋਂ ਪੱਤਰਕਾਰ ਤੱਗੜ ਨੂੰ ਝੂਠੇ ਕੇਸ ’ਚ ਫਸਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅੱਜ ਮੁਹਾਲੀ ਪ੍ਰੈੱਸ ਕਲੱਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਕੀਤੀ ਗਈ। ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਹੋਈ, ਇਸ ਮੀਟਿੰਗ ਵਿੱਚ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਮੁਹਾਲੀ ਪੁਲੀਸ ਵੱਲੋਂ ਝੂਠੇ ਕੇਸ ਵਿੱਚ ਫਸਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਦੀ ਇਹ ਕਾਰਵਾਈ ਸਿੱਧੇ ਤੌਰ ’ਤੇ ਨਿਰਪੱਖ ਪੱਤਰਕਾਰਤਾ ਅਤੇ ਪ੍ਰੈਸ ਦੀ ਆਜ਼ਾਦੀ ਉੱਤੇ ਹਮਲਾ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਰਜਿੰਦਰ ਸਿੰਘ ਤੱਗੜ ਨੇ ਪਿਛਲੇ ਕਾਫ਼ੀ ਸਮੇਂ ਤੋਂ ਪ੍ਰਸ਼ਾਸਨ ਖਾਸ ਕਰਕੇ ਪੁਲੀਸ ਵੱਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਆਪਣੇ ਚੈਨਲ ‘ਪੰਜਾਬ ਦਸਤਾਵੇਜ਼’ ਰਾਹੀਂ ਪੁਲੀਸ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਸਨ। ਮੀਟਿੰਗ ਵਿੱਚ ਫੈਸਲਾ ਕਰਦਿਆਂ ਇਹ ਮੰਗ ਕੀਤੀ ਗਈ ਕਿ ਪੱਤਰਕਾਰ ਰਜਿੰਦਰ ਤੱਗੜ ਉੱਤੇ ਪਾਇਆ ਝੂਠਾ ਕੇਸ ਫੌਰੀ ਵਾਪਸ ਲਿਆ ਜਾਵੇ। ਜੇਕਰ ਸ੍ਰੀ ਤੱਗੜ ਉੱਤੇ ਪਾਇਆ ਕੇਸ ਵਾਪਸ ਨਹੀਂ ਲਿਆ ਗਿਆ ਤਾਂ ਮੁਹਾਲੀ ਪ੍ਰੈੱਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰਾ, ਜਮਹੂਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢੇਗਾ।
ਮੀਟਿੰਗ ਵਿੱਚ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸਾਹੀ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਧਰਮ ਸਿੰਘ, ਜਥੇਬੰਦਕ ਸਕੱਤਰ ਨੀਲਮ ਠਾਕਰ, ਸੰਯੁਕਤ ਸਕੱਤਰ ਵਿਜੈ ਕੁਮਾਰ ਤੇ ਮਾਇਆ ਰਾਮ, ਕੈਸ਼ੀਅਰ ਮਨਜੀਤ ਸਿੰਘ ਚਾਨਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…