ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ਦੀ ਲੋੜ, 182 ਵਿਅਕਤੀਆਂ ਨੇ ਖੂਨਦਾਨ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 3 ਮਈ:
ਪੰਜਾਬੀ ਵਿਰਸਾ ਸਭਿਆਚਾਰ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਡਿਪਲਾਸਟ ਸਨਅਤੀ ਗਰੁੱਪ ਦੇ ਸਹਿਯੋਗ ਨਾਲ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਸਾਹਿਬ ਸੈਕਟਰ-69 ਵਿਖੇ 26ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਨੌਜਵਾਨ ਆਗੂ ਇੰਦਰਪਾਲ ਸਿੰਘ ਧਨੋਆ ਨੇ ਦੱਸਿਆ ਕਿ ਕੈਂਪ ਵਿੱਚ ਸ਼ਹਿਰ ਅਤੇ ਆਲੇ-ਦੁਆਲੇ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪਹੁੰਚ ਕੇ ਖੂਨਦਾਨ ਕੀਤਾ। ਕੈਂਪ ਦੌਰਾਨ ਪੀਜੀਆਈ ਬਲੱਡ ਬੈਂਕ ਦੀ ਟੀਮ ਨੇ 182 ਯੂਨਿਟ ਇਕੱਤਰ ਕੀਤੇ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ। ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਗੁਪਤਾ, ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਕਾਲੀ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਸ਼ਹਿਰ ਅਤੇ ਪਿੰਡ ਪੱਧਰ ’ਤੇ ਖੂਨਦਾਨ ਪ੍ਰਤੀ ਲੋਕ ਲਹਿਰ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਜਿੱਥੇ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚ ਸਕਦੀ ਹੈ, ਉੱਥੇ ਖੂਨਦਾਨ ਕਰਨ ਵਾਲਾ ਵਿਅਕਤੀ ਵੀ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।

ਇਸ ਮੌਕੇ ਪਰਮਜੀਤ ਸਿੰਘ ਹੈਪੀ, ਗੁਰਮੀਤ ਕੌਰ, ਸੁੱਚਾ ਸਿੰਘ ਕਲੌੜ (ਸਾਰੇ ਕੌਂਸਲਰ), ‘ਆਪ’ ਵਲੰਟੀਅਰ ਰਾਜੀਵ ਵਾਸ਼ਿਸ਼ਟ, ਯੂਥ ਆਗੂ ਰਾਜਾ ਕੰਵਰਜੋਤ ਸਿੰਘ, ਅਮਰਜੀਤ ਸਿੰਘ ਧਨੋਆ, ਦੀਪਇੰਦਰ ਸਿੰਘ ਦੀਪੀ (ਏਯੂ ਸਮਾਲ ਫਨਾਸ ਬੈਂਕ) ਰਵਤੇਜ ਸਿੰਘ, ਮਨਪ੍ਰੀਤ ਸਿੰਘ ਰੂਬਲ, ਸਤਨਾਮ ਸਿੰਘ ਸੋਢੀ, ਬਲਜਿੰਦਰ ਸਿੰਘ ਬੱਲੀ, ਸੁਖੀ ਰੁੜਕੀ, ਹਰਦੀਪ ਸਿੰਘ ਧਨੋਆ, ਹਰਬੰਸ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਕੁਲਦੀਪ ਸਿੰਘ ਭਿੰਡਰ, ਪੰਨੂ ਨਰੂਲਾ, ਗੁਰਵਿੰਦਰ ਸਿੰਘ ਗਰਚਾ, ਐਡਵੋਕੇਟ ਗਗਨਦੀਪ ਸਿੰਘ, ਕਰਮ ਸਿੰਘ ਮਾਵੀ, ਮੇਜਰ ਸਿੰਘ, ਅਵਤਾਰ ਸਿੰਘ, ਪ੍ਰਿੰਸੀਪਲ ਸੁਖਵੰਤ ਸਿੰਘ ਬਾਠ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…