Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਪ੍ਰਿੰਸੀਪਲ (ਸੇਵਾਮੁਕਤ) ਪ੍ਰੇਮ ਕੁਮਾਰ ਨੇ ਅੱਜ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿੱਖਿਆ ਬੋਰਡ ਦੇ ਚੇਅਰਪਰਸਨ ਡਾ. ਸਤਬੀਰ ਬੇਦੀ, ਸਕੱਤਰ ਅਵਿਕੇਸ਼ ਗੁਪਤਾ, ਹਲਾਕ ਇੰਚਾਰਜ ਜਲੰਧਰ ਕੈਂਟ ਸੁਰਿੰਦਰ ਸਿੰਘ ਸੋਢੀ, ਪਨਬਸ ਦੇ ਡਾਇਰੈਕਟਰ ਜੀਤ ਲਾਲ ਭੱਟੀ, ਕੁਲਜੀਤ ਸਿੰਘ ਚੇਅਰਮੈਨ ਬੰਗਾ, ਪਾਠਕ ਬੱਲ ਚੇਅਰਮੈਨ ਨਵਾਂ ਸ਼ਹਿਰ, ਰੋਸ਼ਨ ਲਾਲ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਅਜਵਿੰਦਰ ਸਿੰਘ ਗੁਰਾਇਆ, ਪਲਵਿੰਦਰ ਸਿੰਘ ਨੌਰਾ, ਸੰਜੀਵ ਕੁਮਾਰ, ਸੁਰੇਸ਼ ਬਿੱਲਾ, ਗੁਰਵਿੰਦਰ ਸਿੰਘ, ਹਰਪਾਲ ਸਿੰਘ ਸਰਪੰਚ, ਦਰਸ਼ਨ ਦੁਸਾਂਝ, ਵੇਦ ਸ਼ਰਮਾ ਸਮੇਤ, ਵੱਖ-ਵੱਖ ਸਕੂਲਾਂ ਦੀਆਂ ਸਾਂਝੀ ਜਥੇਬੰਦੀ (ਰਾਸਾ) ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਪ੍ਰਿੰਸੀਪਲ ਪ੍ਰੇਮ ਕੁਮਾਰ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖਿਆ ਮਾਹਰ ਹਨ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦਾ ਲਗਪਗ 28 ਸਾਲ ਤੋਂ ਵੱਧ ਤਜਰਬਾ ਹੈ। ਉਹ ਸਾਲ 1990 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਤੌਰ ਪੰਜਾਬੀ ਲੈਕਚਰਾਰ ਂਭਰਤੀ ਹੋਏ ਸਨ। ਸਾਲ 1992 ਤੋਂ 1998 ਤੱਕ ਬਤੌਰ ਪੰਜਾਬੀ ਲੈਕਚਰਾਰ ਫਿਲੌਰ ਵਿਖੇ ਤਾਇਨਾਤ ਰਹੇ। ਸਾਲ 1998 ਤੋਂ 2018 ਤੱਕ ਜਲੰਧਰ ਦੇ ਵੱਖ-ਵੱਖ ਸਕੂਲਾਂ ਵਿੱਚ ਬਤੌਰ ਪ੍ਰਿੰਸੀਪਲ ਸ਼ਾਨਦਾਰ ਸੇਵਾਵਾਂ ਨਿਭਾਈਆਂ। ਆਪਣੇ ਸੇਵਾ ਕਾਲ ਦੌਰਾਨ ਉਨ੍ਹਾਂ ਸਾਲ 2015 ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੀ ਸੇਵਾ ਨਿਭਾਈ। ਸਿੱਖਿਆ ਸ਼ਾਸਤਰੀ ਦੇ ਨਾਲ-ਨਾਲ ਉਹ ਰਾਸ਼ਟਰੀ ਪੱਧਰ ਦੇ ਉੱਘੇ ਵੇਟ ਲਿਫਟਰ ਵੀ ਰਹੇ ਹਨ। ਪ੍ਰੇਮ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਨੇ ਸਿੱਖਿਆ ਬੋਰਡ ਦੀ ਤਰੱਕੀ ਲਈ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ