ਪਾਰਕਾਂ ਦੀ ਸਾਂਭ-ਸੰਭਾਲ ਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼, ‘ਆਪ’ ਵਿਧਾਇਕ ਨੇ ਕੀਤਾ ਉਦਘਾਟਨ

ਬੱਚਿਆਂ, ਅੌਰਤਾਂ ਤੇ ਬਜ਼ੁਰਗਾਂ ਨੂੰ ਪਾਰਕਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 25 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ, ਅੌਰਤਾਂ ਅਤੇ ਖਾਸ ਕਰਕੇ ਬਜ਼ੁਰਗਾਂ (ਸੀਨੀਅਰ ਸਿਟੀਜਨ) ਦੀ ਸੁਵਿਧਾ ਵਾਸਤੇ ਉਨ੍ਹਾਂ ਦੇ ਬੈਠਣ ਉੱਠਣ ਦੇ ਲਈ ਸਾਫ ਸੁਥਰਾ ਮਾਹੌਲ ਦਿੱਤੇ ਜਾਣ ਦੇ ਲਈ ਵਚਨਬੱਧ ਹੈ, ਜਿਸ ਦੇ ਚਲਦਿਆਂ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੇ ਵਿੱਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸੈਕਟਰ-79 ਨੇੜੇ ਪੀ.ਐਸ.ਵੀ. ਟਾਵਰ, ਪਾਰਕ ਨੰਬਰ-12 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਅੱਜ ਇਸ ਪਾਰਕ ਦੇ ਵਿਕਾਸ ਕਾਰਜ ਅਤੇ ਚੌਗਿਰਦੇ ਨੂੰ ਹਰਿਆ-ਭਰਿਆ ਰੱਖਣ ਦੇ ਲਈ 26.74 ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਬੱਚਿਆਂ, ਅੌਰਤਾਂ ਅਤੇ ਬਜ਼ੁਰਗਾਂ ਨੂੰ ਪਾਰਕ ਦੇ ਵਿੱਚ ਬੈਠਣ ਦੇ ਲਈ ਸਾਫ-ਸੁਥਰਾ ਅਤੇ ਵਧੀਆ ਮਾਹੌਲ ਉਪਲਬਧ ਕਰਵਾਇਆ ਜਾਵੇਗਾ, ਤਾਂ ਕਿ ਉਨ੍ਹਾਂ ਨੂੰ ਇੱਥੇ ਸੈਰ ਕਰਨ ਵਿੱਚ ਅਤੇ ਬੈਠ ਕੇ ਵਿਚਾਰ ਚਰਚਾ ਕਰਨ ਦੇ ਦੌਰਾਨ ਕਿਸੇ ਦੌਰਾਨ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਾਰਕ ਦੇ ਵਿੱਚ ਪਾਮ ਦੇ ਬੂਟਾ ਲਗਾ ਕੇ ਇਸ ਪਾਰਕ ਨੂੰ ਵਧੇਰੇ ਹਰਿਆ-ਭਰਿਆ ਬਣਾਏ ਜਾਣ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਕੀਤੇ ਜਾਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪਾਰਕਾਂ ਦੇ ਵਿਕਾਸ ਦੇ ਚੱਲਦਿਆਂ ਸ਼ਹਿਰ ਦੀ ਸੁੰਦਰਤਾ ਦੇ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਵਾਰਡ ਦੇ ਬਾਸ਼ਿੰਦਿਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੰਗ ਰੱਖੀ ਜਾਵੇਗੀ, ਉਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਪ੍ਰਭਜੋਤ ਕੌਰ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ, ਮੁਲਾਜ਼ਮ ਆਗੂ ਚਰਨਜੀਤ ਕੌਰ, ਜਸਪਾਲ ਸਿੰਘ ਬਿੱਲਾ ਮਟੋਰ, ਅਕਵਿੰਦਰ ਸਿੰਘ ਗੋਸਲ, ਬਲਜੀਤ ਸਿੰਘ ਹੈਪੀ, ਅਵਤਾਰ ਸਿੰਘ ਮੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…