Share on Facebook Share on Twitter Share on Google+ Share on Pinterest Share on Linkedin ਸੜਕਾਂ ਕਿਨਾਰੇ ਉਸਾਰੀ ਮਟੀਰੀਅਲ ਸੁੱਟੇ ਜਾਣ ਕਾਰਨ ਰਾਹਗੀਰ ਅੌਖੇ ਨਬਜ਼-ਏ-ਪੰਜਾਬ, ਮੁਹਾਲੀ, 28 ਜੁਲਾਈ: ਮੁਹਾਲੀ ਨਗਰ ਨਿਗਮ ਵੱਲੋਂ ਆਵਾਜਾਈ ਨੂੰ ਸੌਖਾ ਕਰਨ ਦੇ ਮੰਤਵ ਨਾਲ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਬਣਾਉਣ ਲਈ ਭਾਵੇਂ ਠੇਕੇਦਾਰਾਂ ਨੂੰ ਕੰਮ ਅਲਾਟ ਕੀਤੇ ਗਏ ਹਨ ਪ੍ਰੰਤੂ ਕਈ ਥਾਵਾਂ ’ਤੇ ਠੇਕੇਦਾਰਾਂ ਵੱਲੋਂ ਸੜਕ ਕਿਨਾਰੇ ਉਸਾਰੀ ਮਟੀਰੀਅਲ ਸੁੱਟੇ ਜਾਣ ਕਾਰਨ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਦਲਿਤ ਚੇਤਨਾ ਮੰਚ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਨਿਗਮ ਪ੍ਰਸ਼ਾਸਨ ਦੀ ਅਣਦੇਖੀ ਅਤੇ ਠੇਕੇਦਾਰਾਂ ਦੇ ਕੰਮ ਕਰਨ ਦੇ ਢੰਗ ਤਰੀਕਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਅਧਿਕਾਰੀਆਂ ਨੇ ਤੁਰੰਤ ਧਿਆਨ ਨਾ ਦਿੱਤਾ ਤਾਂ ਸੜਕ ਦੁਰਘਟਨਾ ਵਾਪਰ ਸਕਦੀ ਹੈ। ਅਕਾਲੀ ਆਗੂ ਨੇ ਦੱਸਿਆ ਕਿ ਪੀਸੀਐਲ ਲਾਲ ਬੱਤੀ ਪੁਆਇੰਟ ਤੋਂ ਕੁੰਭੜਾ ਚੌਂਕ ਤੱਕ ਮੁੱਖ ਮਾਰਗ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ ਪ੍ਰੰਤੂ ਸਬੰਧਤ ਠੇਕੇਦਾਰ ਵੱਲੋਂ ਇਸ ਸੜਕ ’ਤੇ ਕਾਫ਼ੀ ਦੂਰ ਤੱਕ ਉਸਾਰੀ ਦਾ ਮਟੀਰੀਅਲ ਅਤੇ ਮਸ਼ੀਨਰੀ ਰੱਖਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹਿਰ ਵਿੱਚ ਸੜਕਾਂ, ਫੁੱਟਪਾਥਾਂ ਸਮੇਤ ਹੋਰ ਚੱਲਦੇ ਵਿਕਾਸ ਕੰਮਾਂ ਦੌਰਾਨ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਸਬੰਧੀ ਸਮੇਂ-ਸਮੇਂ ਸਿਰ ਫਿਜ਼ੀਕਲ ਨਿਗਰਾਨੀ ਅਤੇ ਤਫ਼ਤੀਸ਼ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਨਿਰਧਾਰਿਤ ਕੰਮ ਤਖ਼ਮੀਨੇ ਅਨੁਸਾਰ ਹੋ ਸਕੇ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਵਿਕਾਸ ਕੰਮਾਂ ਅਤੇ ਗੁਣਵੱਤਾ ਸਬੰਧੀ ਨਿਗਮ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ