ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਜ਼ਦੂਰ ਦਿਵਸ ’ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਆਪਣੇ ਹੱਕਾਂ ਲਈ ਹਮੇਸ਼ਾ ਨਿੱਡਰ ਹੋ ਕੇ ਆਵਾਜ਼ ਬੁਲੰਦ ਕਰਨ ਦਾ ਪ੍ਰਣ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਜ਼ਿਲ੍ਹਾ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ ਸੈਕਟਰ-69 ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰ ਬਲਜੀਤ ਬੱਲੀ ਤੇ ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਦੇ ਭਰਾ ਪ੍ਰੋ. ਮਨੋਹਰ ਲਾਲ ਅਤੇ ਮਰਹੂਮ ਪੈਨਸ਼ਨਰ ਸਾਥੀਆਂ ਸਮੇਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਐਸੋਸੀਏਸ਼ਨ ਦੇ ਸਕੱਤਰ ਜਨਰਲ ਡਾ. ਐਨ.ਕੇ. ਕਲਸੀ ਨੇ ਕਿਹਾ ਕਿ ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਵਿਸਥਾਰ ਸਾਹਿਤ ਚਾਨਣਾ ਪਾਉਂਦੇ ਹੋਏ ਕਿਹਾ ਕਿ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ 1 ਮਈ 1886 ਨੂੰ ਮਜ਼ਦੂਰ ਜਥੇਬੰਦੀਆਂ ਵੱਲੋਂ ਕੰਮ ਦੇ 8 ਘੰਟੇ ਨਿਸ਼ਚਿਤ ਕਰਨ ਲਈ ਮਜ਼ਦੂਰ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ ਅਤੇ 4 ਮਈ ਨੂੰ ਪੁਲੀਸ ਵੱਲੋਂ ਪ੍ਰਦਰਸ਼ਨਕਾਰੀ ਮਜ਼ਦੂਰਾਂ ਉੱਤੇ ਅੰਨੇ੍ਹਵਾਹ ਗੋਲੀਬਾਰੀ ਕਰਕੇ ਅਨੇਕਾਂ ਮਜ਼ਦੂਰਾਂ ਨੂੰ ਸ਼ਹੀਦ ਕਰ ਦਿੱਤਾ ਸੀ ਅਤੇ ਸੈਂਕੜੇ ਮਜ਼ਦੂਰ ਜ਼ਖ਼ਮੀ ਹੋ ਗਏ ਸੀ। ਲੰਮੇ ਸੰਘਰਸ਼ ਤੋਂ ਬਾਅਦ ਮਜ਼ਦੂਰਾਂ ਤੋਂ ਅੱਠ ਘੰਟੇ ਕੰਮ ਲੈਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਮੌਜੂਦਾ ‘ਆਪ’ ਸਰਕਾਰ ਵੱਲੋਂ ਮਜ਼ਦੂਰਾਂ ਕੋਲੋਂ 12 ਘੰਟੇ ਕੰਮ ਲੈਣ ਦਾ ਮਾਰੂ ਪੱਤਰ ਜਾਰੀ ਕਰਕੇ ਫਿਰ ਤੋਂ ਸ਼ਿਕਾਗੋ ਦਾ ਅੰਦੋਲਨ ਚੇਤੇ ਕਰਵਾ ਦਿੱਤਾ ਹੈ। ਇਸ ਤਾਨਾਸ਼ਾਹ ਫੁਰਮਾਨ ਖ਼ਿਲਾਫ਼ ਮਜ਼ਦੂਰਾਂ ਨੂੰ ਇੱਕਜੱੁਟ ਹੋ ਕੇ ਸੰਘਰਸ਼ ਵਿੱਢਣ ਦੀ ਲੋੜ ਹੈ।
ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਸਿੱਧੂ, ਭਗਤ ਰਾਮ ਰੰਗਾੜਾ, ਮੂਲਰਾਜ ਸਰਮਾ, ਸੋਮ ਦੱਤ, ਕੌਂਸਲਰ ਸੁੱਚਾ ਸਿੰਘ ਕਲੌੜ, ਗੁਰਬਖ਼ਸ਼ ਸਿੰਘ, ਰਵਿੰਦਰ ਕੌਰ ਗਿੱਲ, ਕੁਲਦੀਪ ਸਿੰਘ ਜਾਂਗਲਾ, ਰਣਜੋਧ ਸਿੰਘ, ਕਰਤਾਰ ਸਿੰਘ ਪਾਲ, ਅਮਰੀਕ ਸਿੰਘ ਸੇਠੀ, ਅਵਤਾਰ ਸਿੰਘ, ਸੁਰਿੰਦਰ ਮੱਲ੍ਹੀ, ਕੁਲਵੰਤ ਸਿੰਘ, ਜਸਪਾਲ ਕਪਿਲ, ਅਜਮੇਰ ਸਾਗਰ, ਪ੍ਰੇਮ ਚੰਦ ਸ਼ਰਮਾ, ਜਸਪਾਲ ਸਿੰਘ ਕੰਵਲ, ਸੁਖਦੀਪ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਦੀ ਲੜਦਿਆਂ ਸ਼ਹੀਦ ਹੋਏ ਯੋਧਿਆਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਮਜ਼ਦੂਰਾਂ ਦੇ ਹੱਕ ਤੇ ਅਧਿਕਾਰਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ। ਸਮਾਗਮ ਦੌਰਾਨ ਗਰੇਸੀਅਨ ਹਸਪਤਾਲ ਦੀ ਟੀਮ ਵੱਲੋਂ ਪੈਨਸ਼ਨਰਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਅਖੀਰ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਭਗਤ ਰਾਮ ਰੰਗਾੜਾ ਨੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…