Share on Facebook Share on Twitter Share on Google+ Share on Pinterest Share on Linkedin ਵੀਆਈਪੀਜ਼ ਅਤੇ ਪੁਲੀਸ ਅਫ਼ਸਰਾਂ ਦੇ ਜਾਅਲੀ ਫੇਸਬੁੱਕ ਅਕਾਉਂਟ ਬਣਾ ਕੇ ਠੱਗੀਆਂ ਮਾਰਨ ਵਾਲਾ ਕਾਬੂ ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ: ਮੁਹਾਲੀ ਪੁਲੀਸ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਆਈਪੀਐਸ ਅਫ਼ਸਰਾਂ ਦੇ ਜਾਅਲੀ ਫੇਸਬੁੱਕ ਅਕਾਉਂਟ ਬਣਾ ਕੇ ਸਾਈਬਰ ਠੱਗੀਆਂ ਮਾਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਕੈਫ਼ ਉਰਫ਼ ਕੈਫ਼ ਪਿੰਡ ਚਿਨਾਵੜਾ (ਰਾਜਸਥਾਨ) ਵਜੋਂ ਹੋਈ ਹੈ। ਇਸ ਸਬੰਧੀ ਮਟੌਰ ਥਾਣੇ ਵਿੱਚ ਧਾਰਾ 420, 120ਬੀ ਅਤੇ ਆਈਟੀ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਜਾਅਲੀ ਫੇਸਬੁੱਕ ਅਕਾਉਂਟ ਬਣਾਉਣ ਲਈ ਵਰਤੇ ਜਾਣ ਵਾਲਾ ਵੀਵੋ ਦਾ ਮੋਬਾਈਲ ਫੋਨ ਅਤੇ ਜੀਓ ਸਿਮ ਬਰਾਮਦ ਕੀਤਾ ਗਿਆ ਹੈ। ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਐਸਪੀ (ਜਾਂਚ) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਂਸ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਪਾਈ ਹੈ। ਐੱਸਐੱਸਪੀ ਗਰਗ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਕੈਫ਼ ਵੀਆਈਪੀ ਲੋਕਾਂ ਅਤੇ ਸੀਨੀਅਰ ਅਫ਼ਸਰਾਂ ਦੀਆਂ ਫੇਸਬੁੱਕ ਆਈਡੀ/ਪੇਜ਼ ਤੋਂ ਫੋਟੋ ਅਤੇ ਹੋਰ ਜਾਣਕਾਰੀ ਕਾਪੀ ਕਰਕੇ ਉਸ ਨਾਲ ਮਿਲਦਾ ਜੁਲਦਾ ਜਾਅਲੀ ਫੇਸਬੁੱਕ ਅਕਾਉਂਟ ਬਣਾ ਕੇ ਉਨ੍ਹਾਂ ਆਈਡੀਜ਼ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਇਹ ਕਹਿ ਕੇ ਠੱਗੀ ਮਾਰਦਾ ਸੀ, ਕਿ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਦੋਸਤਾਂ ਦੀ ਬਦਲੀ ਇੱਕ ਜ਼ਿਲ੍ਹੇ ਤੋਂ ਦੂਜੀ ਥਾਂ ਦੀ ਹੋ ਗਈ ਹੈ, ਜਿਸ ’ਤੇ ਉਹ ਘਰ ਦਾ ਫਰਨੀਚਰ ਅਤੇ ਹੋਰ ਕੀਮਤੀ ਸਾਮਾਨ ਸਸਤੇ ਭਾਅ ’ਤੇ ਵੇਚ ਰਹੇ ਹਨ। ਇਸ ਤਰ੍ਹਾਂ ਉਹ ਭੋਲੇ ਭਾਲੇ ਲੋਕਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਉਨ੍ਹਾਂ ਕੋਲੋਂ ਕੂਰੀਅਰ (ਡਿਲਵਰੀ ਚਾਰਜ਼) ਕਰਵਾਉਣ ਦੇ ਨਾਮ ’ਤੇ ਪੈਸੇ ਅਡਵਾਂਸ ਵਿੱਚ ਫਰਜੀ ਖ਼ਾਤਿਆਂ ਵਿੱਚ ਪੁਆ ਕੇ ਠੱਗੀ ਮਾਰਦਾ ਸੀ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬੀਸੀਏ (ਫਾਈਨਲ) ਦਾ ਵਿਦਿਆਰਥੀ ਹੈ ਅਤੇ ਅੰਗਰੇਜ਼ੀ ਵਿੱਚ ਚੰਗੀ ਮੁਹਾਰਤ ਰੱਖਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ