ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲਾ ਕਾਬੂ

ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ:
ਰੂਪਨਗਰ ਪੁਲੀਸ ਨੇ ਫੋਨ ਉੱਤੇ ਧਮਕੀ ਭਰੀ ਕਾਲ ਕਰਕੇ ਜਬਰੀ ਵਸੂਲੀ ਕਰਨ ਦੇ ਮਾਮਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਰੂਪਨਗਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਕੁੱਝ ਦਿਨ ਪਹਿਲਾਂ ਸ਼ੋਸ਼ਲ ਮੀਡੀਆ ’ਤੇ ਵੀਡਿਓ ਵਾਇਰਲ ਹੋਈ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਭਰੀ ਕਾਲ ਕਰਕੇ ਅਤੇ ਫਿਰ ਮੈਸੇਜ਼ ਕਰਕੇ ਉਸ ਕੋਲੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਵੀਡਿਓ ਵਾਇਰਲ ਹੋਣ ’ਤੇ ਥਾਣਾ ਸਿਟੀ ਮੋਰਿੰਡਾ ਵਿੱਚ ਧਾਰਾ 387, 506 ਤਹਿਤ ਪਰਚਾ ਦਰਜ ਕਰਕੇ ਐਸਪੀ ਸ੍ਰੀਮਤੀ ਰੁਪਿੰਦਰ ਕੌਰ ਸਰਾ ਅਤੇ ਡੀਐਸਪੀ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਅਸਰਦਾਰ, ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਨੂੰ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਵਿਅਕਤੀ ਦੀਪਕ ਸ਼੍ਰੀਮੰਤ ਕਾਬਲੇ, ਵਾਸੀ 604 ਸਭਵ ਅਪਾਰਟਮੈਟ ਏ ਵਿੰਗ ਛੱਤਰਪਤੀ ਸ਼ਿਵਾਜੀ ਮਾਰਗ, ਸ਼ਿਵਾਜੀ ਨਗਰ ਵਕੋਲਾ ਮੁੰਬਈ (ਮਹਾਰਾਸ਼ਟਰ) ਦੀ ਸ਼ਮੂਲੀਅਤ ਪਾਏ ਜਾਣ ’ਤੇ ਉਸ ਨੂੰ ਉਕਤ ਮਾਮਲੇ ਵਿੱਚ ਨਾਮਜ਼ਦ ਕਰਕੇ ਮੋਰਿੰਡਾ ਥਾਣਾ ਦੇ ਐਸਐਚਓ ਇੰਸਪੈਕਟਰ ਸੁਨੀਲ ਕੁਮਾਰ ਅਤੇ ਜ਼ਿਲ੍ਹਾ ਸੀਆਈਏ ਰੂਪਨਗਰ ਦੀ ਟੀਮ ਵੱਲੋਂ ਉਸ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਲੈਪਟਾਪ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੇ ਹੋਰ ਕਿਹੜੇ-ਕਿਹੜੇ ਵਿਅਕਤੀਆਂ ਤੋਂ ਫਿਰੌਤੀ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…