Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਨੇ ਹਨੂੰਮਾਨ ਮੰਦਰ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ: ‘ਪੰਜਾਬ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰੀ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਜ ਇੱਥੋਂ ਦੇ ਸ੍ਰੀ ਹਨੂੰਮਾਨ ਮੰਦਰ ਫੇਜ਼-3ਬੀ-2 ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਕੈਂਪ ਦਾ ਨਿਰੀਖਣ ਕਰਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਬੂਹੇ ’ਤੇ ਪਹੁੰਚ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜਿਸ ਦੇ ਤਹਿਤ ਪੰਜਾਬ ਸਰਕਾਰ ਆਪ ਦੇ ਦੁਆਰ’ ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਜਦੋਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਦੀਆਂ ਸੱਥਾਂ ’ਚੋਂ ਚੱਲੇਗੀ, ਜਿਸ ਨੂੰ ਪੂਰਾ ਕਰ ਦਿਖਾਇਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡ ਪੱਧਰ ’ਤੇ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਅਤੇ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਭਰ ਦੇ ਪਿੰਡਾਂ/ਵਾਰਡਾਂ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤੋਂ ਵੱਧ ਸੇਵਾਵਾਂ ਹਾਸਲ ਕਰਨ ਲਈ ਹੈਲਪਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਆਪ ਵਲੰਟੀਅਰ ਅਕਵਿੰਦਰ ਸਿੰਘ, ਨੌਜਵਾਨ ਆਗੂ ਮਲਕੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਖੋਖਰ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ