Share on Facebook Share on Twitter Share on Google+ Share on Pinterest Share on Linkedin ਲੋਕਾਂ ਨਾਲ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਹਰ ਕੀਮਤ ’ਤੇ ਪੂਰਾ ਕੀਤਾ ਜਾਵੇਗਾ: ਬ੍ਰਹਮ ਮਹਿੰਦਰਾ ਰਾਜ ਦੇ ਲੋਕਾਂ ਦੀਆਂ ਭਾਵਨਾਵਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਬ੍ਰਹਮ ਮਹਿੰਦਰਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਜਗਤਾਰ ਸਿੰਘ ਬਾਕਰਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬਣਨ ਦਾ ਨਿਯੁਕਤੀ ਪੱਤਰ ਸੌਂਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ: ਪੰਜਾਬ ਵਿੱਚ ਲੋਕਾਂ ਦਾ ਫਤਵਾ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਦੀ ਮੌਜੂਦਾ ਸਰਕਾਰ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਹਰ ਕੀਮਤ ਤੇ ਪੂਰਾ ਕਰੇਗੀ ਅਤੇ ਜਿਨ੍ਹਾਂ ਭਾਵਨਾਵਾਂ ਨੂੰ ਲੈ ਕੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਹੈ ਉਨ੍ਹਾਂ ਤੇ ਖਰਾ ਉਤਰਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ ਮੌਕੇ ਕੀਤਾ। ਸ੍ਰੀ ਬ੍ਰਹਮ ਮਹਿੰਦਰਾ ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਪੁੱਜੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨੂੰ ਵੀ ਮਿਲੇ। ਉਨ੍ਹਾਂ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਇਸ ਮੌਕੇ ਜਗਤਾਰ ਸਿੰਘ ਬਾਕਰਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬਨਣ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਇਸ ਮੌਕੇ ਸ੍ਰੀ ਸਿੱਧੂ ਨੇ ਸਿਹਤ ਮੰਤਰੀ ਪੰਜਾਬ ਨੂੰ ਸਿਵਲ ਹਸਪਤਾਲ ਫੇਜ਼-6 ਨੂੰ ਅਪਗਰੇਡ ਕਰਨ ਅਤੇ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਬੁਨਿਆਦੀ ਢਾਂਚੇ ਅਤੇ ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਸਿਹਤ ਮੰਤਰੀ ਪੰਜਾਬ ਨੇ ਵਿਸ਼ਵਾਸ ਦਵਾਇਆ ਕਿ ਸਿਵਲ ਹਸਪਤਾਲ ਫੇਜ਼-6 ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੀ ਕਰ ਦਿੱਤਾ ਜਾਵੇਗਾ। ਸ੍ਰੀ ਸਿੱਧੂ ਨੇ ਇਸ ਮੌਕੇ ਮੋਹਾਲੀ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੈਡੀਕਲ ਕਾਲਜ ਲੋਕਾਂ ਨੂੰ ਮਿਆਰੀ ਸਿਹਤ ਸੇਵਾਂਵਾਂ ਪ੍ਰਦਾਨ ਕਰਨ ਲਈ ਵਰਦਾਨ ਸਾਬਿਤ ਹੋਵੇਗਾ। ਸ੍ਰੀ ਬ੍ਰਹਮ ਮਹਿੰਦਰਾ ਨੇ ਹੋਰ ਕਿਹਾ ਕਿ ਉਹ ਜ਼ਿਲ੍ਹਾ ਪੱਧਰੀ ਦੌਰਿਆਂ ਮੌਕੇ ਸਰਕਟ ਹਾਊਸਾਂ ਦੀ ਬਜਾਏ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਦਫਤਰਾਂ ਵਿੱਚ ਜਾਣ ਨੂੰ ਤਰਜੀਹ ਦੇਣਗੇ ਜਿੱਥੇ ਕਿ ਉਹ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨੂੰ ਮਿਲਣਗੇ। ਉਨ੍ਹਾਂ ਪੰਜਾਬ ਵਿੱਚ ਸਿਹਤ ਸੇਵਾਵਾਂ ਸਬੰਧੀ ਪੱੁਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਿਹਤ ਵਿਭਾਗ ਨੂੰ ਚੁਸ਼ਤ-ਦਰੁਸ਼ਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਹਨ। ਜਿਸ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇਗਾ ਅਤੇ ਵਿਭਾਗ ਦੇ ਉÎੱਚ ਅਧਿਕਾਰੀਆਂ ਨੂੰ ਸਿਹਤ ਵਿਭਾਗ ਜੋ ਕਿ ਲੋਕਾਂ ਨਾਲ ਹੇਠਲੇ ਪੱਧਰ ਤੱਕ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾ ਭਾਵਨਾਂ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਹਾਸਿਲ ਕਰਨ ਲਈ ਵੱਡੇ-ਵੱਡੇ ਮਹਿੰਗੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ ਸਗੋਂ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਆਪਣਾ ਮਿਆਰੀ ਇਲਾਜ ਕਰਵਾ ਸਕਣ। ਇਸ ਤੋਂ ਪਹਿਲਾਂ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਿਹਤ ਮੰਤਰੀ ਪੰਜਾਬ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਸ਼ਰਮਾ ਮੱਛਲੀ ਕਲਾਂ, ਕੌਂਸਲਰ ਅਮਰੀਕ ਸਿੰਘ ਸੋਮਲ, ਸੁਰਿੰਦਰ ਸਿੰਘ ਰਾਜਪੂਤ, ਜਸਵੀਰ ਸਿੰਘ ਮਠਾਰੂ, ਨਰਾਇਣ ਸਿੰਘ ਸਿੱਧੂ ਅਤੇ ਬੂਟਾ ਸਿੰਘ ਸੋਹਾਣਾ, ਹਰੀ ਸਿੰਘ ਬਾਕਰਪੁਰ, ਟਹਿਲ ਸਿੰਘ ਮਾਣਕਪੁਰ ਕੱਲਰ, ਨਰਿੰਦਰ ਸਿੰਘ ਬੈਦਵਾਣ, ਰਣਜੀਤ ਸਿੰਘ ਗਿੱਲ, ਗੁਰਚਰਨ ਸਿੰਘ ਭੰਬਰਾ ਅਤੇ ਕਾਂਗਰਸ ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ