ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਤੇ ਪ੍ਰਨੀਤ ਕੌਰ ਦਾ ਸ਼ਾਂਤਮਈ ਵਿਰੋਧ ਕਰਨ ਦਾ ਮਤਾ ਪਾਸ

ਨਬਜ਼-ਏ-ਪੰਜਾਬ, ਮੁਹਾਲੀ, 13 ਮਈ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਹੋਈ। ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਤੋਂ ਭਾਜਪਾ ਦੇ ਉਮੀਦਵਾਰਾਂ ਸੁਭਾਸ਼ ਸ਼ਰਮਾ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ ਦਾ ਫ਼ੈਸਲਾ ਲਿਆ। ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਆਉਣ ਸਮੈਂ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਵੱਲੋਂ ਸਵਾਲ ਪੁੱਛੇ ਜਾਣਗੇ, ਜੋ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ।
ਦਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ 21 ਮਈ ਨੂੰ ਜਗਰਾਉਂ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸੱਦੀ ਮਹਾ ਪੰਚਾਇਤ ਵਿੱਚ ਮੁਹਾਲੀ ਜ਼ਿਲ੍ਹੇ ’ਚੋਂ ਕਿਸਾਨ ਅਤੇ ਬੀਬੀਆਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਨਾਲ ਹੀ ਡੀਸੀ ਮੁਹਾਲੀ ਤੋਂ ਮੰਗ ਕੀਤੀ ਕਿ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਕਿਉਂਕਿ ਲਾਵਾਰਿਸ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਅਤੇ ਸਬਜ਼ੀਆਂ ਦਾ ਉਜਾੜਾ ਕਰਦੇ ਹਨ। ਉਂਜ ਇਨ੍ਹਾਂ ਕਾਰਨ ਸੜਕ ਹਾਦਸੇ ਵਾਪਰਦੇ ਹਨ।
ਕਿਸਾਨਾਂ ਨੇ ਖਰੜ ਸਬਜ਼ੀ ਮੰਡੀ ਵਿੱਚ ਪਾਰਕਿੰਗ ਫੀਸ ਵਧਾਉਣ ਦੀ ਨਿਖੇਧੀ ਕਰਦਿਆਂ ਪਾਰਕਿੰਗ ਫੀਸ ਘਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨ-ਮਜ਼ਦੂਰਾਂ ਲਈ ਸਾਫ਼ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੋਆਪਰੇਟਿਵ ਬੈਂਕ ਸਿਆਲਬਾ ਦੇ ਬੈਂਕ ਮੈਨੇਜਰ ਵੱਲੋਂ ਕੀਤੇ ਘਪਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਠੱਗੀ ਦਾ ਪੈਸਾ ਵਾਪਸ ਕਰਵਾਇਆ ਜਾਵੇ।
ਮੀਟਿੰਗ ਵਿੱਚ ਜਸਵੰਤ ਸਿੰਘ ਪੂਨੀਆ, ਕੁਲਵੰਤ ਸਿੰਘ ਚਿੱਲਾ, ਸੁਰਿੰਦਰ ਸਿੰਘ ਬਰਿਆਲੀ, ਭਜਨ ਸਿੰਘ ਦੁਰਾਲੀ, ਦਲਬੀਰ ਸਿੰਘ ਮਾਣਕ ਮਾਜਰਾ, ਚਰਨਜੀਤ ਸਿੰਘ ਸਿੰਬਲਮਾਜਰਾ, ਸਰਬਜੀਤ ਸਿੰਘ ਲਹਿਰਾ, ਕੁਲਵੰਤ ਸਿੰਘ, ਨਰਿੰਦਰ ਸਿੰਘ ਮਾਣਕਮਾਜਰਾ, ਕੇਸਰ ਸਿੰਘ ਮਾਣਕਮਾਜਰਾ, ਪਰਵਿੰਦਰ ਸਿੰਘ, ਸੁਖਵਿੰਦਰ ਪਾਲ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ ਲਾਂਡਰਾਂ, ਸ਼ਲਿਦਰਜੀਤ ਸਿੰਘ ਘੋਗਾ, ਅਮਰਜੀਤ ਸਿੰਘ ਘੜੂੰਆਂ, ਅਮਨਦੀਪ ਸਿੰਘ ਬਡਾਲਾ, ਨਿਰਮਲ ਸਿੰਘ ਮਾਵੀ, ਇਕਬਾਲ ਸਿੰਘ ਘੜੰੂਆਂ, ਅਮਰੀਕ ਸਿੰਘ ਸਲਾਮਤਪੁਰ, ਗੁਰਦੀਪ ਸਿੰਘ ਬਿੱਲਾ, ਗੁਰਨਾਮ ਸਿੰਘ ਭੰਗੂ, ਮਨਿੰਦਰ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਦਿਲਬਾਗ ਸਿੰਘ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…