Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲ ਬੰਨਮਾਜਰਾ ਵੱਲੋਂ ਨਤੀਜਾ ਘੋਸ਼ਿਤ, ਹੋਣਹਾਰ ਵਿਦਿਆਰਥੀ ਦਾ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਅਪਰੈਲ: ਨੇੜਲੇ ਪਿੰਡ ਬੰਨਮਾਜਰਾ ਦੇ ਸਰਕਾਰੀ ਮਿਡਲ ਸਕੂਲ ਵੱਲੋਂ ਐਲਾਨੇ ਸਾਲਾਨਾ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਯੂਥ ਕਾਂਗਰਸੀ ਆਗੂ ਨਿਰਮਲ ਸਿੰਘ ਬੰਨਮਾਜਰਾ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਅਤੇ ਪਤਵੰਤਿਆਂ ਵੱਲੋਂ ਸਨਮਾਨਤ ਕੀਤਾ ਗਿਆ। ਸਕੂਲ ਦੀ ਮੁਖ ਅਧਿਆਪਕ ਪੂਨਮ ਸ਼ਰਮਾ ਨੇ ਦੱਸਿਆ ਕਿ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਪੰਜਾਬੀ ਦੇ ਸੇਵਾ ਮੁਕਤ ਹੋਏ ਅਧਿਆਪਕ ਜੋਗਾ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਟਰਾਫ਼ੀ ਆਦਿ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਨਿਰਮਲ ਸਿੰਘ ਬੰਨਮਾਜਰਾ ਨੇ ਕਿਹਾ ਕਿ ਵਿਦਿਆ ਦਾਨ ਸਭ ਤੋਂ ਮਹਾਨ ਦਾਨ ਹੈ। ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਹੋਰ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸਾਬਕਾ ਪ੍ਰਿੰ.ਗੁਰਦਾਤ ਸਿੰਘ, ਸਰਪੰਚ ਕੇਸਰ ਸਿੰਘ, ਹਰਵਿੰਦਰ ਕੌਰ, ਬਲਜੀਤ ਕੌਰ, ਪੂਨਮ ਰਾਣੀ, ਸ਼ਿਵਜੀਤ ਸਿੰਘ, ਅਮਰਜੀਤ ਸਿੰਘ ਸੰਧੂ, ਗਿਆਨੀ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ