Share on Facebook Share on Twitter Share on Google+ Share on Pinterest Share on Linkedin ਸਫ਼ਾਈ ਸੇਵਕਾਂ ਦੀ ਹੜਤਾਲ ਦੂਜੇ ਦਿਨ ’ਚ ਦਾਖ਼ਲ, ਮੇਅਰ ਅਤੇ ਕਮਿਸ਼ਨਰ ਦੇ ਪੁਤਲੇ ਸਾੜੇ ਨਿਗਮ ਅਫ਼ਸਰਸ਼ਾਹੀ ਵਾਲਮੀਕੀ ਸਮਾਜ/ਸਫ਼ਾਈ ਸੇਵਕਾਂ ਨੂੰ ਆਵਾਜ਼ ਦਬਾਉਣ ਦੇ ਰਾਹ ਪਈ, ਰੋਹ ਭਖਿਆ 27 ਅਗਸਤ ਨੂੰ ਮੇਅਰ ਅਤੇ ਸਹਾਇਕ ਕਮਿਸ਼ਨਰ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਕੀਤਾ ਜਾਵੇਗਾ ਘਿਰਾਓ ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ: ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ ’ਤੇ ਸਮੂਹ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ ਹੈ। ਸ਼ੁੱਕਰਵਾਰ ਨੂੰ ਸਫ਼ਾਈ ਸੇਵਕਾਂ ਨੇ ਮੁਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੇਅਰ ਅਤੇ ਕਮਿਸ਼ਨਰ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ। ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਯਾਲ ਤੇ ਹੋਰਨਾਂ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਅਨੁਸਾਰ ਸਫ਼ਾਈ ਸੇਵਕਾਂ ਨਾਲ ਸਬੰਧਤ ਮਤੇ ਏਜੰਡੇ ਵਿੱਚ ਸ਼ਾਮਲ ਨਾ ਕੀਤੇ ਕਾਰਨ ਸਫ਼ਾਈ ਕਾਮਿਆਂ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਵੱਲੋਂ ਵਾਲਮੀਕੀ ਸਮਾਜ/ਸਫ਼ਾਈ ਸੇਵਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਫ਼ਾਈ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਕਿਸੇ ਗੱਲੋਂ ਚੰਡੀਗੜ੍ਹ ਤੋਂ ਘੱਟ ਨਹੀਂ ਹੈ। ਉਨ੍ਹਾਂ ਦਾ 10 ਹਜ਼ਾਰ ਰੁਪਏ ਵਿੱਚ ਗੁਜ਼ਾਰਾ ਨਹੀਂ ਹੁੰਦਾ, ਵਾਲਮੀਕੀ ਸਮਾਜ ਨੂੰ ਆਰਥਿਕ ਗੁਲਾਮ ਬਣਾਇਆ ਹੋਇਆ ਹੈ, ਨਾਜਾਇਜ਼ ਤੌਰ ’ਤੇ ਬੁਸ਼ ਕੱਟਰ ਚਲਾਏ ਜਾ ਰਹੇ ਹਨ ਅਤੇ ਮਲਬਾ ਚੁਕਵਾਇਆ ਜਾ ਰਿਹਾ ਹੈ। ਇਹੀ ਨਹੀਂ ਦਰਖਤਾਂ ਦੀ ਛੰਗਾਈਂ ਵੀ ਉਨ੍ਹਾਂ ਤੋਂ ਕਰਵਾਈ ਜਾ ਰਹੀ ਹੈ। ਸਫ਼ਾਈ ਸੇਵਕਾਂ ਨੂੰ ਨਾ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ, ਨਾ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਨਵੀਂ ਭਰਤੀ ਵੀ ਨਹੀਂ ਕੀਤੀ ਜਾ ਰਹੀ। ਅਪਰੈਲ ਮਹੀਨੇ ਵਿੱਚ ਕੱਟੀਆਂ ਤਨਖ਼ਾਹਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ। ਨਾ ਹੀ ਜਨਤਕ ਪਖਾਨਿਆਂ ’ਤੇ ਕੰਮ ਕਰਦੇ 44 ਸਫ਼ਾਈ ਸੇਵਕਾਂ ਦੀ ਤਨਖ਼ਾਹ ਜਾਰੀ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਵਾਲਮੀਕੀ ਸਮਾਜ/ਸਫ਼ਾਈ ਸੇਵਕਾਂ ਨਾਲ ਧੱਕੇਸ਼ਾਹੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਧਰਨੇ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਪ੍ਰਧਾਨ ਜਗਜੀਤ ਸਿੰਘ, ਆਦੇਸ਼ ਕੁਮਾਰ, ਬ੍ਰਿਜ ਮੋਹਨ, ਸਚਿਨ ਪੁਹਾਲ, ਰੌਸ਼ਨ ਲਾਲ, ਰਾਜੁ ਸੰਗੇਲਿਆ ਸਮੇਤ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ 27 ਅਗਸਤ ਨੂੰ ਮੇਅਰ ਅਤੇ ਸਹਾਇਕ ਕਮਿਸ਼ਨਰ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ