nabaz-e-punjab.com

ਵਿਜੀਲੈਂਸ ਵੱਲੋਂ ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਹਿਕਾਰਤਾ ਵਿਭਾਗ ਪੰਜਾਬ ਦੇ ਖਰੜ ਸਥਿਤ ਸਹਾਇਕ ਰਜਿਸਟਰਾਰ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਵਾਸੀ ਗਾਰਡਨ ਕਲੋਨੀ, ਖਰੜ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਕਰਮਚਾਰੀ ਦੇ ਖ਼ਿਲਾਫ਼ ਵਿਜੀਲੈਂਸ ਦੇ ਮੁਹਾਲੀ ਸਥਿਤ ਥਾਣਾ ਉਡਣ ਦਸਤਾ-1 ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ (ਮੁਹਾਲੀ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਜਸਪਾਲ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਸੀ ਕਿ ਉਹ ਪਿੰਡ ਸਿਉਂਕ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੀਨੀਅਰ ਸਹਾਇਕ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੁਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ।
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਕਰ ਸ਼ੁਰੂ ਕਰ ਦਿੱਤੀ ਅਤੇ ਮੁੱਢਲੀ ਜਾਂਚ ਵਿੱਚ ਉਕਤ ਕਰਮਚਾਰੀ ਨੂੰ ਕਸੂਰਵਾਰ ਪਾਇਆ ਗਿਆ। ਇਸ ਤਰ੍ਹਾਂ ਵਿਜੀਲੈਂਸ ਉਡਣ ਦਸਤਾ-1 ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ। ਰਿਸ਼ਵਤ ਦਾ ਪੈਸੇ ਅੱਗੇ ਹੋਰਾਂ ਵਿੱਚ ਵੰਡਿਆ ਜਾਣਾ ਸੀ ਜਾਂ ਉਸ ਦੀ ਇਹ ਇਕੱਲੇ ਦੀ ਸਾਜ਼ਿਸ਼ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…