ਦੇਸ਼ ਦੀ ਸਿੱਖਰਲੀ ਅਦਾਲਤ ਨੇ ਲੋਕਤੰਤਰ ਬਚਾਉਣ ਲਈ ਇਤਿਹਾਸਕ ਫ਼ੈਸਲਾ ਦਿੱਤਾ: ਕੁਲਵੰਤ ਸਿੰਘ

ਕਿਹਾ ਪੰਜਾਬ ਸਰਕਾਰ ਘਰ-ਘਰ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਚੰਡੀਗੜ੍ਹ ਦੇ ਮੇਅਰ ਦੀ ਚੋਣ ਮਾਮਲੇ ਵਿੱਚ ਦੇਸ਼ ਦੀ ਸਿੱਖਰਲੀ ਅਦਾਲਤ ਦੇ ਫ਼ੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਦਿਆਂ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਲੋਕਤੰਤਰ ਨੂੰ ਬਚਾਉਣ ਲਈ ਇਤਿਹਾਸਕ ਫ਼ੈਸਲਾ ਦਿੱਤਾ ਹੈ। ਇਸ ਨਾਲ ਆਮ ਲੋਕਾਂ ਦਾ ਨਿਆਂ-ਪਾਲਿਕਾ ਵਿੱਚ ਵਿਸ਼ਵਾਸ ਵਧਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਯੂਟੀ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਮੇਅਰ ਦੀ ਚੋਣ ਮਾਮਲੇ ਵਿੱਚ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਭਾਜਪਾ ਉਮੀਦਵਾਰ ਨੂੰ ਮੇਅਰ ਘੋਸ਼ਿਤ ਕੀਤਾ ਗਿਆ ਸੀ ਪ੍ਰੰਤੂ ਆਖ਼ਰਕਾਰ ਜਿੱਤ ਸੱਚ ਅਤੇ ਲੋਕਤੰਤਰ ਦੀ ਹੋਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ‘ਪੰਜਾਬ ਸਰਕਾਰ ਆਪ ਦੇ ਦੁਆਰ’ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਉਨ੍ਹਾਂ ਨੇ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕੈਂਪਾਂ ਵਿੱਚ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜਿਨ੍ਹਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ-ਪੱਖੋਂ ਮੁਹਾਲੀ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੇ ਕੰਮ ਕਰਨ ਦੇ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ-ਆਪ ਦੀ ਸਰਕਾਰ ਲੋਕਾਂ ਦੇ ਦੁਆਰ-ਪ੍ਰੋਗਰਾਮ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਪਿੰਡ ਨਾਨੂੰਮਾਜਰਾ ਅਤੇ ਸੁਖਗੜ ਵਿਖੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਕਰਨ ਦੇ ਲਈ ਕੈਂਪ ਲਗਾਏ ਗਏ ਹਨ। ਉਹਨਾਂ ਕਿਹਾ ਕਿ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ ਲਾਗੂ ਹੈ ਅਤੇ ਇਸ ਤਰ੍ਹਾਂ ਦੇ ਕੈਂਪਾਂ ਦੀ ਲਗਾਤਾਰਤਾ ਆਉਣ ਵਾਲੇ ਸਮੇਂ ਦੇ ਵਿੱਚ ਵੀ ਲਗਾਤਾਰ ਬਣੀ ਰਹੇਗੀ, ਤਾਂ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣ ਦੇ ਵਿੱਚ ਨਾ ਲੱਗੇ। ਇਸ ਦੇ ਚਲਦੇ ਹੀ ਸਰਕਾਰ ਖੁਦ ਲੋਕਾਂ ਦੇ ਦੁਆਰ ਤੇ ਜਾ ਕੇ ਉਹਨਾਂ ਦੇ ਮਸਲੇ ਹੱਲ ਕਰ ਰਹੀ ਹੈ।
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਸੁਮਿਤ ਸੋਢੀ, ਨਰਿੰਦਰ ਸਿੰਘ, ਸਿਮਰਦੀਪ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…