ਡੀਪੀਆਈ ਦਫ਼ਤਰ ਦੇ ਬਾਹਰ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਦੂਜੇ ਦਿਨ ’ਚ ਦਾਖ਼ਲ

ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 21 ਅਗਸਤ:
2364 ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਮੁਹਾਲੀ ਸਥਿਤ ਡੀਪੀਆਈ ਦਫ਼ਤਰ ਦੇ ਬਾਹਰ ਸ਼ੁਰੂ ਕੀਤਾ ਲੜੀਵਾਰ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਉਧਰ, ਹੋਰਨਾਂ ਵੱਖ-ਵੱਖ ਅਧਿਆਪਕਾਂ ਜਥੇਬੰਦੀਆਂ ਦੇ ਆਗੂਆਂ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕ੍ਰਿਸ਼ਨ ਸਿੰਘ ਦੁੱਗਾਂ ਜਰਨਲ ਸਕੱਤਰ ਐੱਸਸੀਬੀਸੀ ਅਧਿਆਪਕ ਯੂਨੀਅਨ ਪੰਜਾਬ, ਪ੍ਰਧਾਨ ਵਿਕਰਮਦੇਵ ਸਿੰਘ, ਮੀਤ ਪ੍ਰਧਾਨ ਗੁਰਪਿਆਰ ਸਿੰਘ, ਅਮਰੀਕ ਸਿੰਘ ਜ਼ਿਲ੍ਹਾ ਸਕੱਤਰ ਮੁਹਾਲੀ, ਜਗਪਾਲ ਸਿੰਘ ਜ਼ਿਲ੍ਹਾ ਸਕੱਤਰ ਬਠਿੰਡਾ ਡੀਟੀਐੱਫ ਪੰਜਾਬ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਬਾਜ ਸਿੰਘ ਪ੍ਰਧਾਨ ਅਧਿਆਪਕ ਦਲ ਪੰਜਾਬ, ਜਹਾਂਗੀਰ ਕਨਵੀਨਰ ਸਾਂਝਾ ਅਧਿਆਪਕ ਮੋਰਚਾ, ਪੰਜਾਬ ਮੁਲਾਜ਼ਮ ਪੈਨਸ਼ਨਰ ਫ਼ਰੰਟ ਪੰਜਾਬ ਅਤੇ ਮੁਲਾਜ਼ਮ ਫ਼ਰੰਟ ਪੰਜਾਬ ਦੇ ਆਗੂਆਂ ਨੇ ਵੀ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ 2364 ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਢਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ, ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹਿੰਦ, ਅੰਮ੍ਰਿਤਪਾਲ ਮੀਮਸਾ, ਪ੍ਰਿਥਵੀ ਅਬੋਹਰ, ਰਾਜਿੰਦਰ ਧੂਰੀ, ਕੁਲਦੀਪ ਅਬੋਹਰ, ਰਣਜੀਤ ਸਿੰਘ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮ ਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ, ਸੁਖਜਿੰਦਰ ਸਿੰਘ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਅਤੇ ਪੂਜਾ ਫਾਜ਼ਿਲਕਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਨਿਯੁਕਤੀ ਪੱਤਰ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸੇ ਦੌਰਾਨ ਅੱਜ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਨਾਲ ਸਬੰਧਤ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਇਸ ਮਸਲੇ ਦਾ ਜਲਦੀ ਪੁਖ਼ਤਾ ਹੱਲ ਕੀਤਾ ਜਾਵੇਗਾ। ਅਧਿਕਾਰੀਆਂ ਨੇ 23 ਅਗਸਤ ਨੂੰ ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਵੀ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…