ਵਾਟਰ ਬੂਸਟਰ ’ਤੇ ਤਾਇਨਾਤ ਸਟਾਫ਼ ਨੂੰ ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖ਼ਾਹ, ਧਰਨਾ ਲਾਇਆ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਮੌਕੇ ’ਤੇ ਪਹੁੰਚ ਕੇ ਧਰਨਾ ਖ਼ਤਮ ਕਰਵਾਇਆ, ਬੂਸਟਰ ਮੁੜ ਚਾਲੂ ਕੀਤੇ

ਨਬਜ਼-ਏ-ਪੰਜਾਬ, ਮੁਹਾਲੀ, 5 ਮਈ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਾਟਰ ਬੂਸਟਰ ਟੈਂਕ ਬਣਾਏ ਗਏ ਹਨ। ਲੋਕਾਂ ਦੀ ਪਿਆਸ ਬੁਝਾਉਣ ਲਈ ਬੂਸਟਰ ’ਤੇ ਤਾਇਨਾਤ ਠੇਕਾ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ। ਜਿਸ ਕਾਰਨ ਰੋਸ ਵਜੋਂ ਪੀੜਤ ਕਰਮਚਾਰੀਆਂ ਨੇ ਬੂਸਟਰ ਬੰਦ ਕਰ ਕੇ ਦਫ਼ਤਰ ਮੂਹਰੇ ਧਰਨਾ ਲਗਾ ਕੇ ਬੈਠ ਗਏ। ਉਧਰ, ਸੂਚਨਾ ਮਿਲਦੇ ਹੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਠੇਕਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਸਿਰਫ਼ 10,500 ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ, ਜੋ ਬਹੁਤ ਘੱਟ ਹੈ ਪ੍ਰੰਤੂ ਪਿਛਲੇ ਤਿੰਨ ਮਹੀਨਿਆਂ ਤੋਂ ਕਰਮਚਾਰੀਆਂ ਨੂੰ ਨਿਗੂਣੀ ਤਨਖ਼ਾਹ ਵੀ ਨਹੀਂ ਮਿਲੀ। ਮੁਹਾਲੀ ਦੇ ਵੱਖ-ਵੱਖ ਬੂਸਟਰਾਂ ਉੱਤੇ ਕੰਟਰੈਕਟ ਆਧਾਰਿਤ 20 ਕਰਮਚਾਰੀ ਕੰਮ ਕਰ ਰਹੇ ਹਨ।
ਡਿਪਟੀ ਮੇਅਰ ਬੇਦੀ ਨੇ ਕਰਮਚਾਰੀਆਂ ਨੂੰ ਇੱਕ ਦੋ ਦਿਨਾਂ ਵਿੱਚ ਇਹ ਮਸਲਾ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਮੁੜ ਬੂਸਟਰ ਚਾਲੂ ਕਰਵਾਏ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਪਾਣੀ ਦੀ ਸਪਲਾਈ ਬਹੁਤ ਲੋੜ ਹੈ ਅਤੇ ਜੇਕਰ ਪਾਣੀ ਦੀ ਸਪਲਾਈ ਨਹੀਂ ਮਿਲੇਗੀ ਤਾਂ ਸ਼ਹਿਰ ਵਿੱਚ ਹਾਹਾਕਾਰ ਮੱਚ ਜਾਵੇਗੀ। ਬੇਦੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਰਮਚਾਰੀਆਂ ਦੀ ਤਨਖ਼ਾਹ ਲਈ ਬਜਟ ਨਹੀਂ ਆਇਆ ਅਤੇ ਕੋਈ ਤਕਨੀਕੀ ਖ਼ਾਮੀਆਂ ਕਾਰਨ ਇਨ੍ਹਾਂ ਦੀ ਤਨਖ਼ਾਹ ਰੁਕੀ ਹੋਈ ਹੈ। ਜ਼ਿਕਰਯੋਗ ਹੈ ਕਿ ਭਾਵੇਂ ਇਹ ਕਰਮਚਾਰੀ ਕੰਟਰੈਕਟ ’ਤੇ ਹਨ ਪ੍ਰੰਤੂ ਇਨ੍ਹਾਂ ਨੂੰ ਤਨਖ਼ਾਹ ਨਗਰ ਨਿਗਮ ਵੱਲੋਂ ਦਿੱਤੀ ਜਾਂਦੀ ਹੈ। ਡਿਪਟੀ ਮੇਅਰ ਦੇ ਭਰੋਸੇ ਤੋਂ ਬਾਅਦ ਕਰਮਚਾਰੀਆਂ ਨੇ ਧਰਨਾ ਖ਼ਤਮ ਕੀਤਾ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…