ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਮਿਲਿਆ ਭਰਵਾਂ ਹੁੰਗਾਰਾ

ਇੱਕੋ ਦਿਨ ਵਿੱਚ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਰਵਾਂ ਹੁੰਗਾਰਾ ਮਿਲਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਨਾਲ ਸਬੰਧਤ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਵੱਲੋਂ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨ ਕੇਵਲ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਨ੍ਹਾਂ ਦੱਸਿਆ ਕਿ ਕੰਮ-ਕਾਜ਼ੀ ਦਿਨਾਂ ਚ ਬਕਾਇਆ ਪਏ ਇੰਤਕਾਲ ਨਿਪਟਾਏ ਨਾ ਜਾ ਸਕਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਵਾਏ ਜਾਣ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਹਦਾਇਤ ਤੇ ਹੀ ਅੱਜ ਜ਼ਿਲ੍ਹੇ ਭਰ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਚ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਇਆ ਗਿਆ। ਤਹਿਸੀਲ ਵਾਰ ਹੋਏ ਇੰਤਕਾਲਾਂ ਦਾ ਵੇਰਵਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੜ ਤਹਿਸੀਲ ਵਿੱਚ ਜ਼ਿਲ੍ਹੇ ਵਿੱਚ ਸਭ ਤੋਂ ਵਧੇਰੇ 1079 ਇੰਤਕਾਲ ਦਰਜ ਕੀਤੇ ਗਏ। ਖਰੜ ਵਿੱਚ ਸਬ ਤਹਿਸੀਲ ਘੜੂੰਆਂ ਤੇ ਮਾਜਰੀ ਵੀ ਸ਼ਾਮਲ ਹਨ। ਇਸੇ ਤਰ੍ਹਾਂ ਡੇਰਾਬੱਸੀ ਤਹਿਸੀਲ ਜਿਸ ਵਿੱਚ ਜ਼ੀਰਕਪੁਰ ਵੀ ਸ਼ਾਮਲ ਹੈ, ਵਿੱਚ 562 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਮੁਹਾਲੀ ਤਹਿਸੀਲ ਜਿਸ ਵਿੱਚ ਬਨੂੜ ਸਬ ਤਹਿਸੀਲ ਵੀ ਸ਼ਾਮਲ ਹੈ, ਵਿੱਚ 301 ਇੰਤਕਾਲ ਦਰਜ ਕੀਤੇ ਗਏ। ਇਨ੍ਹਾਂ ਸਪੈਸ਼ਲ ਕੈਂਪਾਂ ਵਿੱਚ ਤਹਿਸੀਲਦਾਰ ਜਸਵਿੰਦਰ ਸਿੰਘ ਖਰੜ, ਤਹਿਸੀਲਦਾਰ ਮੁਹਾਲੀ ਕੁਲਦੀਪ ਸਿੰਘ ਢਿੱਲੋਂ, ਤਹਿਸੀਲਦਾਰ ਡੇਰਾਬੱਸੀ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਜਸਵੀਰ ਕੌਰ, ਨਾਇਬ ਤਹਿਸਲਦਾਰ ਮੁਹਾਲੀ ਰਵਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਡੇਰਾਬੱਸੀ ਗੁਰਿੰਦਰਜੀਤ ਸਿੰਘ ਨੇ ਇੰਤਕਾਲਾਂ ਦੇ ਨਿਪਟਾਰੇ ਚ ਵਿਸ਼ੇਸ਼ ਯੋਗਦਾਨ ਪਾਇਆ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…