Share on Facebook Share on Twitter Share on Google+ Share on Pinterest Share on Linkedin ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਨਗਰ ਨਿਗਮ ਦੇ ਬਾਹਰ ਕੀਤਾ ਜ਼ਬਰਦਸਤ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 22 ਦਸੰਬਰ: ਮੁਹਾਲੀ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਪਿਛਲੇ ਦੋ ਦਿਨਾਂ ਤੋਂ ਹੜਤਾਲ ’ਤੇ ਹਨ। ਜਿਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੂਰੀ ਤਰ੍ਹਾਂ ਵਿਗੜ ਗਈ ਹੈ। ਅੱਜ ਦੂਜੇ ਦਿਨ ਸਮੂਹ ਸਫ਼ਾਈ ਸੇਵਕਾਂ ਨੇ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਦੌਰਾਨ ਜ਼ਬਰਦਸਤ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਦੀ ਆਪ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਉਧਰ, ਸਫ਼ਾਈ ਸੇਵਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਗਿਆ ਅਤੇ ਉਨ੍ਹਾਂ ਨੇ ਹਾਊਸ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਮੇਅਰ ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਹਾਊਸ ਦੀ ਮੀਟਿੰਗ ਦੌਰਾਨ ਸਾਰੇ ਕੌਂਸਲਰਾਂ ਨੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ ਅਤੇ ਮੰਗਾਂ ਬਾਰੇ ਮਤਾ ਪਾਸ ਕੀਤਾ ਗਿਆ। ਇਸ ਤਰ੍ਹਾਂ ਜਥੇਬੰਦੀ ਨੇ ਮੰਗਾਂ ਸਬੰਧੀ ਮਤਾ ਪਾਉਣ ਲਈ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਪਵਨ ਗੋਡਯਾਲ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਮੁਹਾਲੀ ਦੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਚੰਡੀਗੜ੍ਹ ਦੇ ਡੀਸੀ ਰੇਟ ਦੇ ਬਰਾਬਰ ਕੀਤੀ ਜਾਵੇ। ਜੇਕਰ ਕੋਈ ਅੜਚਣ ਆਉਂਦੀ ਹੈ ਤਾਂ ਸਫ਼ਾਈ ਸੇਵਕਾਂ ਦੀਆਂ ਤਨਖ਼ਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਮਤਾ ਪਾਸ ਕੀਤਾ ਗਿਆ। ਸਫ਼ਾਈ ਸੇਵਕਾਂ ’ਤੇ ਈਐਸਆਈ ਐਕਟ ਲਾਗੂ ਕਰਨਾ, ਜਲਦੀ ਵਰਦੀਆਂ ਦੇਣਾ, 500 ਰੁਪਏ ਸਪੈਸ਼ਲ ਭੱਤਾ ਲਾਗੂ ਕਰਨਾ, ਲੋੜ ਅਨੁਸਾਰ ਹੋਰ ਸਫ਼ਾਈ ਸੇਵਕਾਂ ਦੀ ਭਰਤੀ ਕਰਨਾ, ਬਾਗਬਾਨੀ ਵਿੰਗ ਬਣਾਉਣਾ, ਸਵੱਛ ਭਾਰਤ ਅਤੇ ਸੈਗਰੀਗੇਸ਼ਨ ਨੂੰ ਸਫਲ ਬਣਾਉਣ, ਸੁੱਕਾ ਗਿੱਲਾ ਕੂੜਾ ਵੱਖੋ-ਵੱਖਰਾ ਕਰਨ ਲਈ ਸ਼ਹਿਰ ਵਿੱਚ ਮੁਨਿਆਦੀ ਕਰਵਾਈ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਆਪਣੇ ਘਰਾਂ ਦਾ ਸੁੱਕਾ-ਗਿੱਲਾ ਕੁੜਾ ਵੱਖਰਾ-ਵੱਖਰਾ ਕਰਕੇ ਦੇ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ