ਮੁਹਾਲੀ ਵਿੱਚ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਮੇਅਰ ਤੇ ਕਮਿਸ਼ਨਰ ਨਾਲ ਮੀਟਿੰਗ ਬੇਸਿੱਟਾ ਰਹੀ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ ’ਤੇ ਸਮੂਹ ਸਫ਼ਾਈ ਸੇਵਕਾਂ ਵੱਲੋਂ ਡਿਊਟੀਆਂ ਦਾ ਬਾਈਕਾਟ ਕਰਕੇ ਅੱਜ ਮੁਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਨੇ ਮੇਅਰ ਅਤੇ ਕਮਿਸ਼ਨਰ ਸਮੇਤ ਹੋਰ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਯਾਲ ਤੇ ਹੋਰਨਾਂ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਅਨੁਸਾਰ ਸਫ਼ਾਈ ਸੇਵਕਾਂ ਨਾਲ ਸਬੰਧਤ ਮਤੇ ਹਾਊਸ ਦੇ ਏਜੰਡੇ ਵਿੱਚ ਨਹੀਂ ਲਿਆਂਦੇ ਗਏ। ਜਿਸ ਕਾਰਨ ਸਫ਼ਾਈ ਕਾਮਿਆਂ ਵਿੱਚ ਭਾਰੀ ਰੋਸ ਹੈ।
ਇਸ ਦੌਰਾਨ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਅਤੇ ਫੈਡਰੇਸ਼ਨ ਆਗੂਆਂ ਦੀ ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਨਵਜੋਤ ਕੌਰ ਨਾਲ ਮੀਟਿੰਗ ਕਰਵਾਈ ਗਈ, ਪ੍ਰੰਤੂ ਮੀਟਿੰਗ ਵਿੱਚ ਸਫ਼ਾਈ ਕਾਮਿਆਂ ਦੀ ਜਾਇਜ਼ ਮੰਗਾਂ ਬਾਰੇ ਸਹਿਮਤੀ ਨਹੀਂ ਬਣੀ, ਇਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸਹਾਇਕ ਕਮਿਸ਼ਨਰ ਦੇ ਘਰ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲੇ ਹੱਲ ਨਹੀਂ ਹੋਏ ਤਾਂ ਮੇਅਰ ਜੀਤੀ ਸਿੱਧੂ ਅਤੇ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਮੂਹਰੇ ਕੂੜਾ ਸੁੱਟ ਕੇ ਧਰਨਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…