Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ ਡੇਢ ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਖੁਰਾਕ ਦੇਣ ਦਾ ਟੀਚਾ ਮਿਥਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਊਸਿੰਗ ਸੁਸਾਇਟੀਆਂ ਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਤੋਂ ਸਹਿਯੋਗ ਮੰਗਿਆ ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਢ ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਹੈ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ 3 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਏਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਤੋਂ 5 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ ਅਤੇ 1 ਲੱਖ 56 ਹਜ਼ਾਰ ਬੱਚਿਆਂ ਨੂੰ ਪੋਲੀਓ ਰੋਕੂ ਖੁਰਾਕ ਦਿੱਤੀ ਜਾਵੇਗੀ। ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ 22 ਟਰਾਂਜ਼ਿਟ ਬੂਥ ਲਗਾਏ ਜਾ ਰਹੇ ਹਨ। ਜਦੋਂਕਿ ਘਰ-ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ 1109 ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ 116 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਮੂਹ ਬੱਸ ਸਟੈਂਡਾਂ, ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਕਲੋਨੀਆਂ, ਝੁੱਗੀਆਂ ਅਤੇ ਭੱਠਿਆਂ ਤੱਕ ਪਹੁੰਚ ਕਰਕੇ ਛੋਟੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਜੇਕਰ ਕਿਸੇ ਕਾਰਨ ਕੋਈ ਬੱਚਾ ਪੋਲਿਓ ਦੀ ਦਵਾਈ ਪੀਣ ਤੋਂ ਵਾਂਝਾ ਰਹਿ ਗਿਆ ਤਾਂ ਸਿਹਤ ਵਿਭਾਗ ਦੀਆਂ ਟੀਮਾਂ 4 ਅਤੇ 5 ਮਾਰਚ ਨੂੰ ਘਰ-ਘਰ ਜਾ ਕੇ ਉਨ੍ਹਾਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ। ਏਡੀਸੀ ਸੋਨਮ ਚੌਧਰੀ ਨੇ ਕਿਹਾ ਕਿ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਤੇ ਆਪਣੀ ਸੰਸਥਾਵਾਂ ਵਿੱਚ ਦਾਖ਼ਲ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਯਕੀਨੀ ਬਣਾਉਣ। ਉਨ੍ਹਾਂ ਹਾਊਸਿੰਗ ਸੁਸਾਇਟੀਆਂ ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ