ਖਪਤਕਾਰ ਸੁਰੱਖਿਆ ਫੈਡਰੇਸ਼ਨ ਦੀ ਟੀਮ ਵੱਲੋਂ ਸਬਜ਼ੀ ਮੰਡੀ ਦਾ ਦੌਰਾ, ਦੁਕਾਨਦਾਰਾਂ ਨੂੰ ਜੁਰਮਾਨਾ

ਨਿਰਧਾਰਿਤ ਮੁੱਲ ਤੋਂ ਵੱਧ ਵਸੂਲੀ ਕਰਦੇ ਹੋਏ ਫੜੇ ਦੁਕਾਨਦਾਰ, ਲਾਇਸੈਂਸ ਰੱਦ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਇੰਜ. ਪੀਐਸ ਵਿਰਦੀ ਅਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਮੁਹਾਲੀ ਦੇ ਫੇਜ਼-5 ਵਿੱਚ ਲਗਦੀ ਹਫ਼ਤਾਵਾਰੀ ਆਪਣੀ ਮੰਡੀ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਖ਼ਰੀਦਦਾਰੀ ਕਰਨ ਆਏ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੁੱਝ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਪੀਐਸ ਵਿਰਦੀ ਸਮੇਤ ਸ਼ਵਿੰਦਰ ਸਿੰਘ ਲੱਖੋਵਾਲ, ਮੰਡੀ ਬੋਰਡ ਦੇ ਸੁਪਰਵਾਈਜ਼ਰ ਜਸਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਪੀਐਸ ਵਿਰਦੀ ਨੇ ਦੱਸਿਆ ਕਿ ਸਬਜ਼ੀ ਮੰਡੀ ਦੀ ਅਚਨਚੇਤ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਲਗਪਗ ਹਰ ਦੁਕਾਨਦਾਰ, ਗਾਹਕਾਂ ਦੀ ਕਥਿਤ ਤੌਰ ’ਤੇ ਲੁੱਟ-ਖਸੁੱਟ ਕਰ ਰਿਹਾ ਸੀ ਅਤੇ ਕਈ ਦੁਕਾਨਦਾਰ ਜ਼ਰੂਰੀ ਵਸਤੂਆਂ ਜਿਵੇਂ ਅਦਰਕ, ਨਿੰਬੂ, ਲਸਣ, ਸ਼ਿਮਲਾ ਮਿਰਚ, ਖੀਰਾ ਆਦਿ ਸਬਜ਼ੀਆਂ ਲਈ ਸਰਕਾਰੀ ਨੇਮਾਂ ਮੁਤਾਬਕ ਨਿਰਧਾਰਿਤ ਮੁੱਲ ਤੋਂ ਵੱਧ ਪੈਸੇ ਵਸੂਲ ਰਹੇ ਸਨ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਅਜਿਹੇ ਦੁਕਾਨਦਾਰਾਂ ਨੂੰ ਮੌਕੇ ’ਤੇ ਹੀ ਜੁਰਮਾਨਾ ਕੀਤਾ ਗਿਆ ਅਤੇ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੂਜੀ ਵਾਰ ਵੱਧ ਵਸੂਲੀ ਕਰਦੇ ਹੋਏ ਫੜਿਆ ਗਿਆ ਤਾਂ ਸਬੰਧਤ ਵਿਕਰੇਤਾਵਾਂ ਨੂੰ ਸਬਜ਼ੀ ਮੰਡੀ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹੀ ਨਹੀਂ ਵਾਰ-ਵਾਰ ਨਿਯਮਾਂ ਦੀ ਅਣਦੇਖੀ ਕਰਨ ’ਤੇ ਭਵਿੱਖ ਵਿੱਚ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ …