Share on Facebook Share on Twitter Share on Google+ Share on Pinterest Share on Linkedin ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ, ਸਾਰਾ ਦਿਨ ਜਾਰੀ ਰਿਹਾ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਵੀਰਪਾਲ ਕੌਰ ਮੋਗੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਜਗਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ, ਭਾਈ ਅਮਰਜੀਤ ਸਿੰਘ ਖ਼ਾਲਸਾ ਗੁਰਦਾਸਪੁਰ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ, ਭਾਈ ਜਤਿੰਦਰ ਸਿੰਘ ਪ੍ਰਚਾਰਕ ਐਸਜੀਪੀਸੀ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ