Share on Facebook Share on Twitter Share on Google+ Share on Pinterest Share on Linkedin ਯੂਗਾਡਾਂ ਦੇ ਪ੍ਰਤੀਨਿਧ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਸੇ ਸਪੀਕਾਰ ਨਾਲ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਪਰੈਲ: ਭਾਰਤ ਦੋਰੇ ’ਤੇ ਆਏ ਹੋਏ ਅਫਰੀਕੀ ਮੁਲਕ ਯੂਗਾਡਾਂ ਦੇ ਅੱਠ ਮੈਂਬਰੀ ਪਾਰਲੀਮੈਟਰੀ ਡੈਲੀਗੇਸ਼ਨ ਵੱਲੋੋਂ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਬੜੀ ਗਰਮਜੋਸ਼ੀ ਨਾਲ ਵਿਦੇਸ਼ੀ ਪ੍ਰਤੀਨਿੱਧ ਮੰਡਲ ਦਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਵੱਖ-ਵੱਖ ਵਿਧਾਨਿਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ। ਪ੍ਰਤੀਨਿੱਧ ਮੰਡਲ ਵੱਲੋਂ ਭਾਰਤ ਅਤੇੇ ਯੁਗਾਂਡਾ ਦੇ ਆਪਸੀ ਸਬੰਧਾਂ ਨੂੰ ਮਜਬੂਤ ਕਰਨ ਲਈ ਗਤੀਵਿਧੀਆਂ ਹੋਰ ਤੇਜ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੀ ਸੰਵਿਧਾਨਿਕ, ਰਾਜਨਿਤਕ, ਆਰਥਿਕ ਅਤੇ ਸਮਾਜਿਕ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਦੋਨਾਂ ਦੇਸ਼ਾ ਦੇ ਸਬੰਧਾਂ ਨੂੰ ਹੋਰ ਮਜਬੂਤ ਅਤੇ ਸੁਖਾਲਾ ਬਣਾਉਣ ਲਈ ਲੋੜੀਂਦੇ ਕਾਰਜਾਂ ਤੇ ਵੀ ਚਰਚਾ ਕੀਤੀ ਗਈ। ਪ੍ਰਤੀਨਿੱਧ ਮੰਡਲ ਵੱਲੋਂ ਮਾਨਯੋਗ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੂੰ ਯੁਗਾਂਡਾ ਆਉਣ ਦਾ ਸੱਦਾ ਵੀ ਦਿੱਤਾ ਗਿਆ। ਜਿਸ ਨੂੰ ਸਪੀਕਰ ਵੱਲੋਂ ਪ੍ਰਵਾਨ ਕੀਤਾ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਵੀ ਸ਼ੁੱਭ ਇੱਸ਼ਾਵਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਅੱਠ ਮੈਂਬਰੀ ਪ੍ਰਤੀਨੱਧ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਕੰਪਲੈਕਸ ਦਾ ਦੌਰਾ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ