Share on Facebook Share on Twitter Share on Google+ Share on Pinterest Share on Linkedin ਪਿੰਡ ਮਿਲਖ ਦੀ ਮਹਿਲਾ ਸਰਪੰਚ ਸਤਨਾਮ ਕੌਰ ਤੇ ਪੰਚ ਮੇਵਾ ਸਿੰਘ ਮੁੜ ਬਹਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਸਿਬਿਨ ਸੀ ਨੇ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੇ ਪਿੰਡ ਮਿਲਖ ਦੀ ਮਹਿਲਾ ਸਰਪੰਚ ਬੀਬੀ ਸਤਨਾਮ ਕੌਰ ਅਤੇ ਮੈਂਬਰ ਪੰਚਾਇਤ ਮੇਵਾ ਸਿੰਘ ਨੂੰ ਮੁੜ ਬਹਾਲ ਕਰ ਦਿੱਤਾ ਹੈ। ਡਾਇਰੈਕਟਰ ਨੇ ਮਹਿਲਾ ਸਰਪੰਚ ਅਤੇ ਪੰਚ ਦੀ ਬਹਾਲੀ ਦੇ ਹੁਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੂਪਨਗਰ ਦੀ ਰਿਪੋਰਟ ਨੂੰ ਪੜਤਾਲੀਆਂ ਆਧਾਰ ਬਣਾ ਕੇ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ 15 ਦਸੰਬਰ 2017 ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਪਿੰਡ ਮਿਲਖ ਦੀ ਗਰਾਮ ਪੰਚਾਇਤ ਦੀ ਸਰਪੰਚ ਸਤਨਾਮ ਕੌਰ ਅਤੇ ਪੰਚ ਮੇਵਾ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਰ ਰਹੇ ਸਨ। ਲੇਕਿਨ ਬਾਅਦ ਵਿੱਚ ਇਸ ਦੀ ਮਾਮਲੇ ਦੀ ਜਾਂਚ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਸੌਪੀ ਗਈ ਸੀ। ਜਾਂਚ ਵਿੱਚ ਮਹਿਲਾ ਸਰਪੰਚ ਅਤੇ ਪੰਚ ਉੱਤੇ ਲਗਾਏ ਭ੍ਰਿਸ਼ਟਾਚਾਰ ਦੇ ਸਾਰੇ ਦੋਸ਼ ਝੂਠੇ ਪਾਏ ਗਏ। ਏਡੀਸੀ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਵਿੱਚ ਕੋਈ ਸਚਾਈ ਨਹੀਂ ਹੈ ਅਤੇ ਇਹ ਸ਼ਿਕਾਇਤ ਪਾਰਟੀਬਾਜ਼ੀ ਹੋਣ ਕਰਕੇ ਕੀਤੀ ਗਈ ਜਾਪਦੀ ਹੈ। ਇਸ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਤਨਾਮ ਕੌਰ ਸਰਪੰਚ ਅਤੇ ਪੰਚ ਮੇਵਾ ਸਿੰਘ ਗਰਾਮ ਪੰਚਾਇਤ ਮਿਲਖ ਨੂੰ ਦੁਬਾਰਾ ਉਨ੍ਹਾਂ ਦੇ ਅਹੁਦਿਆ ’ਤੇ ਬਹਾਲ ਕਰਨ ਦੀ ਸਿਫਾਰਸ਼ ਕੀਤੀ ਗਈ। ਨਵੇਂ ਸਿਰਿਓਂ ਜਾਂਚ ਰਿਪੋਰਟ ਨੂੰ ਆਧਾਰ ਬਣਾ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਸਿਬਿਨ ਸੀ ਨੇ ਮਹਿਲਾ ਸਰਪੰਚ ਸਤਨਾਮ ਕੌਰ ਅਤੇ ਪੰਚ ਮੇਵਾ ਸਿੰਘ ਨੂੰ ਮੁੜ ਉਨ੍ਹਾਂ ਦੇ ਅਹੁਦਿਆਂ ’ਤੇ ਬਹਾਲ ਕਰ ਦਿੱਤਾ ਹੈ। ਉਧਰ, ਮੈਂਬਰ ਪੰਚਾਇਤ ਮੇਵਾ ਸਿੰਘ ਨੇ ਮਹਿਲਾ ਸਰਪੰਚ ਅਤੇ ਆਪਣੀ ਬਹਾਲੀ ਦੇ ਹੁਕਮਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਚਾਈ ਅਤੇ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪਾਰਟੀਬਾਜ਼ੀ ਹੋਣ ਕਾਰਨ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਦੇ ਕੇ ਪਿੰਡ ਦੇ ਵਿਕਾਸ ਵਿੱਚ ਅੜਿੱਕੇ ਖੜੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ