nabaz-e-punjab.com

ਸੈਕਟਰ-69 ਦੀ ਸਰਕਾਰੀ ਡਿਸਪੈਂਸਰੀ ਵਿੱਚ ਚੋਰੀ

ਨਬਜ਼-ਏ-ਪੰਜਾਬ, ਮੁਹਾਲੀ, 20 ਮਈ:
ਇੱਥੋਂ ਦੇ ਸੈਕਟਰ-69 ਸਥਿਤ ਮੁੱਢਲਾ ਸਿਹਤ ਕੇਂਦਰ ਵਿੱਚ ਲੰਘੀ ਰਾਤ ਚੋਰੀ ਦੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਡਿਸਪੈਂਸਰੀ ’ਚੋਂ 19 ਟੂਟੀਆਂ, 5 ਪਾਈਪ, 3 ਤਾਰਾਂ, 1 ਵਾਟਰ ਆਰਓ ਦਾ ਸਟੈਬਲਾਈਜ਼ਰ, ਇੱਕ ਏਸੀ ਦਾ ਸਟੈਬਲਾਈਜ਼ਰ ਚੋਰੀ ਕੀਤਾ ਗਿਆ। ਇਸ ਸਬੰਧੀ ਸਿਹਤ ਕੇਂਦਰ ਦੇ ਮੈਡੀਕਲ ਅਫ਼ਸਰ ਨੇ ਮੁਹਾਲੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਨਾਲ ਹੀ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦੇ ਐਸਐਮਓ ਨੂੰ ਵੀ ਪੱਤਰ ਲਿਖ ਕੇ ਚੋਰੀ ਦੀ ਵਾਰਦਾਤ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਕੇਂਦਰ ਵਿੱਚ ਚੋਰੀ ਦੀ ਵਾਰਦਾਤ ਦਾ ਅੱਜ ਉਸ ਸਮੇਂ ਪਤਾ ਲੱਗਾ ਜਦੋਂ ਸਵੇਰੇ ਸਟਾਫ਼ ਵੱਲੋਂ ਡਿਸਪੈਂਸਰੀ ਖੋਲ੍ਹੀ ਗਈ ਤਾਂ ਸਾਰਾ ਸਮਾਨ ਇੱਧਰ ਉਧਰ ਖਿਲਰਿਆ ਪਿਆ ਸੀ। ਛਾਣਬੀਣ ਕਰਨ ’ਤੇ ਪਤਾ ਲੱਗਾ ਕਿ ਅਣਪਛਾਤੇ ਚੋਰ ਡਿਸਪੈਂਸਰੀ ’ਚੋਂ ਕਾਫ਼ੀ ਸਮਾਨ ਚੋਰੀ ਕਰਕੇ ਲੈ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਕਰਮਚਾਰੀ ਵੀ ਮੌਕਾ ਦੇਖਣ ਪਹੁੰਚੇ ਅਤੇ ਸਟਾਫ਼ ਕੋਲੋਂ ਚੋਰੀ ਦੀ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਲਾਕੇ ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਸੈਕਟਰ-69 ਵਿੱਚ ਲੰਮੀ ਜਦੋਜਹਿੱਦ ਤੋਂ ਬਾਅਦ ਮੁੱਢਲਾ ਸਿਹਤ ਕੇਂਦਰ ਬਣਿਆ ਸੀ। ਕੁੱਝ ਸਮਾਂ ਪਹਿਲਾਂ ਹੀ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਦੀ ਸਹੂਲਤ ਮਿਲਣੀ ਸ਼ੁਰੂ ਹੋਈ ਸੀ, ਪਹਿਲੇ ਹੀ ਪੜਾਅ ’ਤੇ ਚੋਰੀ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸੈਕਟਰ-69 ਦੇ ਰਿਹਾਇਸ਼ੀ ਖੇਤਰ ਵਿੱਚ ਪੁਲੀਸ ਗਸ਼ਤ ਵਧਾਈ ਜਾਵੇ ਅਤੇ ਡਿਸਪੈਂਸਰੀ ਵਿੱਚ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…