ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਮੇਅਰ ਜੀਤੀ ਸਿੱਧੂ

ਮੇਅਰ ਜੀਤੀ ਸਿੱਧੂ ਨੇ ਸੈਕਟਰ-69 ਦੇ ਵਸਨੀਕਾਂ ਨਾਲ ਕੀਤੀ ਮੁਲਾਕਾਤ

ਸੜਕਾਂ ਲਈ ਕਰੋੜਾਂ ਦੀਆਂ ਦੋ ਫਾਈਲਾਂ ਪਾਸ, ਸੀਵਰੇਜ, ਰੋਡ-ਗਲੀਆਂ ਤੇ ਪਾਰਕਾਂ ਦੇ ਹੋਣਗੇ ਕੰਮ

ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ-69 ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਫੌਰੀ ਤੌਰ ’ਤੇ ਕਦਮ ਚੁੱਕਦਿਆਂ ਨਿਗਮ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਮੇਅਰ ਨੇ ਇਲਾਕੇ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ-ਗਲੀਆਂ ਬਣਾਉਣ, ਬੇਸਹਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਰਨ ਅਤੇ ਇੱਕ ਜਨਰਲ ਪਾਰਕ ਨੂੰ ਵਿਕਸਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਮੇਅਰ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਲਈ 91-91 ਲੱਖ ਰੁਪਏ ਦੀਆਂ ਦੋ ਫਾਈਲਾਂ ਪਾਸ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੈਕਟਰ-69 ਦੀਆਂ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਉਪਰੰਤ ਇਹਨਾਂ ਦੀ ਨੁਹਾਰ ਬਦਲ ਜਾਵੇਗੀ। ਇਲਾਕਾ ਵਾਸੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਕੋਲ ਭਾਵੇੱ ਫੰਡਾਂ ਦੀ ਘਾਟ ਆਉੱਦੀ ਹੋਵੇ ਪਰ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਰੂਰੀ ਵਿਕਾਸ ਕਾਰਜ ਇਸੇ ਤਰ੍ਹਾਂ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੈਕਟਰ-69 ਦੇ ਵਸਨੀਕਾਂ ਨੂੰ ਜਿੱਥੇ ਕਿਤੇ ਵੀ ਲੋੜ ਹੋਵੇਗੀ, ਉਥੇ ਵਿਕਾਸ ਕਾਰਜ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿੱਚ ਵਿਕਾਸ ਕਾਰਜ ਇੱਕਸਾਰਤਾ ਨਾਲ ਚੱਲ ਰਹੇ ਹਨ ਅਤੇ ਹਰ ਫੇਜ਼ ਅਤੇ ਸੈਕਟਰ ਵਿੱਚ ਲੋੜ ਮੁਤਾਬਿਕ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਇਲਾਕਾ ਵਾਸੀਆਂ ਨੂੰ ਸ਼ਹਿਰ ਦੀ ਸਾਫ ਸਫਾਈ ਲਈ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਨਗਰ ਨਿਗਮ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਇਸ ਮੌਕੇ ਹਰਚਰਨ ਸਿੰਘ ਗਰੇਵਾਲ, ਕੁਲਵੰਤ ਸਿੰਘ ਸੰਧੂ, ਨਿਸ਼ਾਨ ਸਿੰਘ, ਲਾਭ ਸਿੰਘ ਬਰਾੜ, ਮਾ. ਇੰਦਰਜੀਤ ਸਿੰਘ, ਮੁਖ਼ਤਿਆਰ ਸਿੰਘ, ਗੁਰਮੀਤ ਸਿੰਘ, ਦਿਲਬਾਗ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…