ਵੋਟ ਪਾਉਣ ਲੱਗਿਆਂ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਦਾ ਰੱਖਿਓ ਖਿਆਲ: ਜਥੇਦਾਰ ਕੁੰਭੜਾ ਤੇ ਸੋਹਾਣਾ

ਜਥੇਦਾਰ ਕੁੰਭੜਾ ਤੇ ਪਰਮਿੰਦਰ ਸੋਹਾਣਾ ਵੱਲੋਂ ਮੁਹਾਲੀ ਦੇ ਵੋਟਰਾਂ ਨੂੰ ਵੋਟਾਂ ਮੌਕੇ ਸ਼ਾਂਤੀ ਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਲੇਬਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੋਹਾਣਾ ਨੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਭਲਕੇ 4 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਵੋਟ ਪਾਉਣ ਤੋਂ ਪਹਿਲਾਂ ਸਾਰੇ ਵੋਟਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿੱਚ ਮੁਹਾਲੀ ਸਮਤੇ ਸਮੁੱਚੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦਾ ਧਿਆਨ ਜ਼ਰੂਰ ਰੱਖਣਾ।
ਅੱਜ ਇੱਥੇ ਜਾਰੀ ਬਿਆਨ ਵਿੱਚ ਜਥੇਦਾਰ ਕੁੰਭੜਾ ਅਤੇ ਸ੍ਰੀ ਸੋਹਾਣਾ ਨੇ ਕਿਹਾ ਕਿ ਹਲਕਾ ਮੁਹਾਲੀ ਤੋਂ ਅਕਾਲੀ-ਭਾਜਪਾ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਇੱਕ ਬਹੁਤ ਸੁਲਝੇ ਹੋਏ ਇਨਸਾਨ ਹਨ ਅਤੇ ਪਾਰਟੀ ਨੇ ਬੜੀ ਸੋਚ ਸਮਝ ਕੇ ਸੁਹਿਰਦ ਵਿਅਕਤੀ ਹਲਕਾ ਮੁਹਾਲੀ ਦਾ ਉਮੀਦਵਾਰ ਬਣਾਇਆ ਹੈ ਜੋ ਕਿ ਜ਼ਿਲ੍ਹਾ ਮੁਹਾਲੀ ਦਾ ਬਤੌਰ ਡਿਪਟੀ ਕਮਿਸ਼ਨਰ ਹੁੰਦਿਆਂ ਹਰ ਮੁਸ਼ਕਲ ਅਤੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਤੋਂ ਜਾਣੰੂ ਹਨ। ਇਸ ਲਈ ਪਿਛਲੀਆਂ ਚੋਣਾਂ ਦੀ ਤਰ੍ਹਾਂ ਇਸ ਵਾਰ ਹਲਕਾ ਮੁਹਾਲੀ ਦੇ ਵੋਟਰ ਗਲਤੀ ਨਾ ਕਰਨ ਸਗੋਂ ਅਕਾਲੀ-ਭਾਜਪਾ ਗਠਜੋੜ ਦੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਕੈਪਟਨ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਣ। ਉਨ੍ਹਾਂ ਕਿਹਾ ਕਿ ਪਿਛਲੀ ਦੋ ਵਾਰ ਮੁਹਾਲੀ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਭਾਵੇਂ ਜਿੱਤਾ ਕੇ ਵਿਧਾਨ ਸਭਾ ਭੇਜਿਆ ਸੀ ਪ੍ਰੰਤੂ ਉਨ੍ਹਾਂ ਨੇ ਸਿਰਫ਼ ਲੋਕਾਂ ਦੇ ਭੋਗਾਂ ਅਤੇ ਵਿਆਹ ਸ਼ਾਦੀਆਂ ’ਤੇ ਜਾਣ ਤੋਂ ਸਿਵਾਏ ਹਲਕੇ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ। ਇਸ ਦੇ ਬਾਵਜੂਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਹਲਕਾ ਮੁਹਾਲੀ ਦੀ ਨੁਹਾਰ ਬਦਲ ਕੇ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਤੱਖ ਨੂੰ ਪ੍ਰਮਾਣ ਦੀ ਜ਼ਰੂਰਤ ਨਹੀਂ ਹੈ, ਬਲਕਿ ਮੁਹਾਲੀ ਦਾ ਵਿਕਾਸ ਖ਼ੁਦ ਮੂੰਹੋਂ ਬੋਲਦੀ ਤਸਵੀਰ ਪੇਸ਼ ਕਰਦਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…