Share on Facebook Share on Twitter Share on Google+ Share on Pinterest Share on Linkedin 82ਵੀਂ ਬਟਾਲੀਅਨ ਦੇ ਹੌਲਦਾਰ ਸਣੇ ਤਿੰਨ ਮੁਲਜ਼ਮ 1.8 ਕਿੱਲੋ ਚਰਸ ਸਮੇਤ ਗ੍ਰਿਫ਼ਤਾਰ ਪਿਸਤੌਲ ਦਿਖਾ ਕੇ ਮੈਡੀਕਲ ਸਟੋਰ ਦੇ ਮਾਲਕ ਕੋਲੋਂ 1 ਲੱਖ ਰੁਪਏ ਦੀ ਫਿਰੌਤੀ ਵਸੂਲੀ ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ: ਮੁਹਾਲੀ ਜ਼ਿਲ੍ਹਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਪੰਜਾਬ ਪੁਲੀਸ 82ਵੀਂ ਬਟਾਲੀਅਨ ਦੇ ਹੌਲਦਾਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1.8 ਕਿੱਲੋਗਰਾਮ ਚਰਸ ਬਰਾਮਦ ਕੀਤੀ ਗਈ ਹੈ। ਅੱਜ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਜ਼ੀਰਕਪੁਰ ਪੁਲੀਸ ਦੇ ਪ੍ਰੋਬੇਸ਼ਨ ਡੀਐਸਪੀ-ਕਮ-ਐਸਐਚਓ ਪ੍ਰੀਤ ਕੰਵਰ ਸਿੰਘ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਅਪਰੇਸ਼ਨ ਨੂੰ ਅੰਜਾਮ ਦਿੰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਮਨੀ ਉਰਫ਼ ਗੰਜੀ ਵਾਸੀ ਮਨੀਮਾਜਰਾ, ਅੰਕੁਸ਼ ਪਾਲ ਵਾਸੀ ਪਿੰਡ ਕੋਟਲਾ ਖੁਰਦ (ਹਿਮਾਚਲ ਪ੍ਰਦੇਸ਼) ਅਤੇ ਦਵਿੰਦਰ ਕੁਮਾਰ ਵਾਸੀ ਪਿੰਡ ਜਟੋਲੀ (ਰੂਪਨਗਰ) ਵਜੋਂ ਹੋਈ ਹੈ। ਦਵਿੰਦਰ ਕੁਮਾਰ ਪੰਜਾਬ ਪੁਲੀਸ ਦੀ 82ਵੀਂ ਬਟਾਲੀਅਨ ਦਾ ਹੌਲਦਾਰ ਹੈ। ਮੁਲਜ਼ਮਾਂ ਖ਼ਿਲਾਫ਼ ਢਕੌਲੀ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਗੁਰਜੀਤ ਸਿੰਘ ਅਤੇ ਅੰਕੁਸ਼ ਕੁਮਾਰ ਦੇ ਪਿਛਲੇ ਅਪਰਾਧਿਕ ਰਿਕਾਰਡ ’ਤੇ ਚਾਨਣਾ ਪਾਉਂਦਿਆਂ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਉਸ ਵਿਰੁੱਧ ਪਹਿਲਾਂ ਸ਼ਿਮਲਾ ਦੇ ਥਾਣਾ ਧਾਲੀ ਵਿੱਚ ਐਨਡੀਪੀਐਸ ਐਕਟ ਦਾ ਪਰਚਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈ ਕੇ ਡਰੱਗ ਸਪਲਾਈ ਚੇਨ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀ ਤੋਂ ਇਲਾਵਾ ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਇੱਕ ਹੋਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਸਤੌਲ ਦਿਖਾ ਕੇ ਖਰੜ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਕੋਲੋਂ ਇੱਕ ਲੱਖ ਰੁਪਏ ਦੀ ਵਸੂਲੀ ਕਰਨ ਦੇ ਦੋਸ਼ ਵਿੱਚ ਮੁਲਜ਼ਮ ਉਦੇ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਉਸ ਦੇ ਦੂਜੇ ਸਾਥੀ ਜਸਵੀਰ ਸਿੰਘ ਫ਼ਰਾਰ ਦੱਸਿਆ ਗਿਆ ਹੈ। ਮੁਲਜ਼ਮ ਜਸਵੀਰ ਸਿੰਘ ਪੁਲੀਸ ਮੁਲਾਜ਼ਮ ਹੈ। ਐੱਸਐੱਸਪੀ ਨੇ ਦੱਸਿਆ ਕਿ ਬੀਤੇ ਦਿਨੀਂ ਕਮਲਜੀਤ ਸਿੰਘ ਵਾਸੀ ਪਿੰਡ ਮੁਬਾਰਕਪੁਰ ਹਾਲ ਵਾਸੀ ਗਿਲਕੋ ਵੈਲੀ ਖਰੜ ਨੇ ਖਰੜ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਸਵਰਾਜ ਨਗਰ ਖਰੜ ਵਿੱਚ ਮੈਡੀਕਲ ਸਟੋਰ ਹੈ। ਉਦੇ ਪ੍ਰਤਾਪ ਸਿੰਘ ਅਤੇ ਪੁਲੀਸ ਕਰਮਚਾਰੀ ਜਸਵੀਰ ਸਿੰਘ ਸੰਧੂ ਬੀਤੀ 5 ਫਰਵਰੀ ਨੂੰ ਉਸ ਦੇ ਮੈਡੀਕਲ ਸਟੋਰ ’ਤੇ ਆਏ ਅਤੇ ਪਿਸਤੌਲ ਦਿਖਾ ਕੇ ਉਸ ਕੋਲੋਂ ਇੱਕ ਲੱਖ ਰੁਪਏ ਲੈ ਲਏ ਗਏ। ਇਸ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਉਦੇ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਪੁਲੀਸ ਕਰਮਚਾਰੀ ਜਸਵੀਰ ਸਿੰਘ ਸੰਧੂ ਦੀ ਭਾਲ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ