Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਤਿੰਨ ਸਰਗਰਮ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਸਪੈਸ਼ਲ ਅਪਰੇਸ਼ਨ ਸੈੱਲ ਤੇ ਕਾਊਂਟਰ ਇੰਟੈਲੀਜੈਂਸ ਨੇ ਕੀਤਾ ਟਾਰਗੇਟ ਕਿਲਿੰਗ ਮੋਡਿਊਲ ਦਾ ਪਰਦਾਫਾਸ਼ ਨਬਜ਼-ਏ-ਪੰਜਾਬ, ਮੁਹਾਲੀ, 10 ਨਵੰਬਰ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰ ਲੱਕੀ ਪਟਿਆਲ ਨਾਲ ਜੁੜੇ ਗੈਂਗਸਟਰ ਬੰਬੀਹਾ ਗੈਂਗ ਦੇ ਮੁੱਖ ਸੰਚਾਲਕ ਅਤੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮੁਹਾਲੀ ਸਥਿਤ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਥਾਣੇ ਵਿੱਚ ਧਾਰਾ 384, 506, 120-ਬੀ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਮੁਹਾਲੀ ਦੇ ਏਆਈਜੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਤੇ .30 ਬੋਰ ਦੇ ਦੋ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮਾਂ ਦਾ ਇੱਕ ਮੋਟਰ ਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਆਧਾਰਿਤ ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਕੁਝ ਮੈਂਬਰ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਟਾਰਗੇਟ ਕਿਲਿੰਗ ਮਾਡਿਊਲ ਚਲਾ ਰਹੇ ਹਨ। ਏਆਈਜੀ ਹੰਸ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਲੱਕੀ ਪਟਿਆਲ ਨੇ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕੀਤਾ ਹੈ ਅਤੇ ਕੁਝ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਮੰਤਵ ਨਾਲ ਪੰਜਾਬ ਵਿੱਚ ਆਪਣੇ ਮੁੱਖ ਕਾਰਕੁਨਾਂ ਨੂੰ ਸੌਂਪਿਆ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਮੁਹਾਲੀ ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਜਗਜੀਤ ਸਿੰਘ ਉਰਫ਼ ਜੱਗੀ ਉਰਫ਼ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਏਆਈਜੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਜਗਜੀਤ ਜੱਗੀ, ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਟਾਰਗੇਟ ਕਿਲਿੰਗ ਮਾਡਿਊਲ ਦੀ ਅਗਵਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਲੱਕੀ ਪਟਿਆਲ ਦੀਆਂ ਹਦਾਇਤਾਂ ਉੱਤੇ ਬੰਬੀਹਾ ਗੈਂਗ ਦੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮੁਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕੇ ਵਿੱਚ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ, ਇਸ ਯੋਜਨਾ ਨੂੰ ਅੰਜਾਮ ਦੇਣ ਲਈ ਲੱਕੀ ਪਟਿਆਲ ਨੇ ਉਨ੍ਹਾਂ ਨੂੰ ਪਹਿਲਾਂ ਹੀ ਹਥਿਆਰਾਂ ਅਤੇ ਹੋਰ ਸਮਾਨ ਦਾ ਪ੍ਰਬੰਧ ਕਰਨ ਲਈ ਲੋੜੀਂਦੇ ਪੈਸੇ ਭੇਜੇ ਗਏ ਸਨ। ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਏਆਈਜੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ ਅਸਲਾ ਅਤੇ ਗੋਲਾ ਬਾਰੂਦ ਦੀ ਭਾਰੀ ਖੇਪ ਲੈ ਕੇ ਆਏ ਸਨ ਅਤੇ ਪੰਜਾਬ ਵਿੱਚ ਆਪਣੇ ਗਰੋਹ ਦੇ ਹੋਰ ਮੈਂਬਰਾਂ ਅਤੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਜੂਦਾ ਸੀਜ਼ਨ ਦੌਰਾਨ ਪਲੀਸ ਨੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਵਾਪਰਨ ਤੋਂ ਪਹਿਲਾਂ ਹੀ ਉਕਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੰੜੀ ਸਫਲਤਾ ਹਾਸਲ ਕੀਤੀ ਹੈ। ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ