ਲੜਕੀਆਂ ਤੋਂ ਜਿਸਮਫਰੋਸ਼ੀ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ:
ਮੁਹਾਲੀ ਪੁਲੀਸ ਨੇ ਲੜਕੀਆਂ ਤੋਂ ਜਿਸਮਫਰੋਸ਼ੀ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵੱਲੋਂ ਭੋਲੀ ਭਾਲੀ ਲੜਕੀਆਂ ਨੂੰ ਵੱਧ ਪੈਸੇ ਕਮਾਉਣ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਸੈਕਸ ਸਰਵਿਸ/ਬਦਕਾਰੀ ਲਈ ਮਜਬੂਰ ਕੀਤਾ ਜਾ ਰਿਹਾ ਸੀ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਫੇਜ਼-11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਬੈਦਵਾਨ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਾਹਿਦ ਆਲਮ ਵਾਸੀ ਜਿਲ੍ਹਾ ਕ੍ਰਿਸ਼ਨਗੰਜ ਬਿਹਾਰ (ਹਾਲ ਵਾਸੀ ਮੌਲੀ ਬੈਦਵਾਨ ਸੈਕਕਟਰ-80, ਪਵਨ ਕੁਮਾਰ ਵਾਸੀ ਫਤਿਹਬਾਦ ਹਰਿਆਣਾ (ਹਾਲ ਵਾਸੀ ਸੰਧੂ ਟਾਵਰ, ਪਿੰਡ ਕੁੰਭੜਾ ਸੈਕਟਰ-68) ਅਤੇ ਗੁਰਲਾਲ ਸਿੰਘ ਉਰਫ਼ ਲਾਲੀ ਵਾਸੀ ਬੁਢਲਾਡਾ ਜ਼ਿਲ੍ਹਾ ਮਾਨਸਾ (ਹਾਲ ਵਾਸੀ ਪਿੰਡ ਕੁੰਭੜਾ ਨਵੀਂ ਪੀਜੀ) ਖ਼ਿਲਾਫ਼ 29 ਜੂਨ ਨੂੰ ਬੀਐਨਐਸ ਦੀ ਧਾਰਾ 217 ਅਤੇ ਇਮਮੋਰਲ ਟਰੈਫ਼ਿਕ ਪ੍ਰੀਵੈਨਸ਼ਨ ਐਕਟ 1956 ਦੀ ਧਾਰਾ 3, 4, 5 ਤਹਿਤ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਭੋਲੀ ਭਾਲੀ ਲੜਕੀਆਂ ਨੂੰ ਵੱਧ ਪੈਸੇ ਕਮਾਉਣ ਦਾ ਲਾਲਚ ਦੇ ਕੇ ਉਹਨਾਂ ਨੂੰ ਸੈਕਸ ਸਰਵਿਸ ਲਈ ਮਜਬੂਰ ਕੀਤਾ ਜਾ ਰਿਹਾ ਸੀ। ਉਹਨਾਂ ਕਿਹਾ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਤੇਲ ਕੰਪਨੀਆਂ ਨੇ ਪ੍ਰੀਮੀਅਮ ਪੈਟਰੋਲ ਕੀਤਾ ਮਹਿੰਗਾ, ਪੰਜਾਬ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ

ਤੇਲ ਕੰਪਨੀਆਂ ਨੇ ਪ੍ਰੀਮੀਅਮ ਪੈਟਰੋਲ ਕੀਤਾ ਮਹਿੰਗਾ, ਪੰਜਾਬ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਨਬਜ਼-ਏ-ਪੰਜਾਬ,…